07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿਚ ਦਾਖਲਾ ਸ਼ੁਰੂ, ਪ੍ਰੀਖਿਆ 7 ਜੂਨ ਨੂੰ <br/>

Ad Position 21
No active advertisement
ਅਜੀਤ ਡੈਸਕ 23-02-2026
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)- ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲਿਖਤੀ ਦਾਖਲਾ ਪ੍ਰੀਖਿਆ 7 ਜੂਨ, 2026 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ | ਦਾਖ਼ਲੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2014 ਤੋਂ ਪਹਿਲਾਂ ਅਤੇ 1 ਜੁਲਾਈ, 2015 ਤੋਂ ਬਾਅਦ ਨਾ ਹੋਇਆ ਹੋਵੇ ਅਤੇ ਉਹ ਜਾਂ ਤਾਂ 7ਵੀਂ ਜਮਾਤ ਵਿਚ ਪੜ੍ਹ ਰਹੇ ਹੋਣ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 7ਵੀਂ ਜਮਾਤ ਪਾਸ ਕੀਤੀ ਹੋਵੇ | ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿਚ ਦਾਖਲਾ ਦਿੱਤਾ ਜਾਵੇਗਾ | ਲਿਖਤੀ ਪ੍ਰੀਖਿਆ ਵਿਚ ਤਿੰਨ ਪੇਪਰ ਹੋਣਗੇ—ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ | ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਸਮੇਤ ਵਧੇਰੇ ਜਾਣਕਾਰੀ ਆਰ.ਆਈ.ਐਮ.ਸੀ. ਦੀ ਵੈੱਬਸਾਈਟ ਤੋਂ ਨਿਰਧਾਰਿਤ ਫ਼ੀਸ 600 ਰੁਪਏ (ਜਨਰਲ ਸ਼੍ਰੇਣੀ ਲਈ) ਅਤੇ 555 ਰੁਪਏ (ਐਸ.ਸੀ./ਐਸ.ਟੀ. ਲਈ) ਜਮ੍ਹਾਂ ਕਰਵਾ ਕੇ ਅÏਨਲਾਈਨ ਪ੍ਰਾਪਤ ਕੀਤੀ ਜਾ ਸਕਦੀ ਹੈ | ਅਰਜ਼ੀ ਫਾਰਮ, ਇੱਕ ਡਿਮਾਂਡ ਡਰਾਫਟ, ਜੋ 'ਦ ਕਮਾਂਡੈਂਟ ਆਰ.ਆਈ.ਐਮ.ਸੀ. ਫੰਡ' ਦੇ ਹੱਕ ਵਿਚ ਅਤੇ ਦੇਹਰਾਦੂਨ ਵਿਖੇ ਭੁਗਤਾਨਯੋਗ ਹੋਵੇਗਾ ਸਮੇਤ ਲਿਖਤੀ ਬੇਨਤੀ ਭੇਜ ਕੇ ਵੀ ਮੰਗਵਾਇਆ ਜਾ ਸਕਦਾ ਹੈ | ਬੁਲਾਰੇ ਨੇ ਦੱਸਿਆ ਕਿ ਮੁਕੰਮਲ ਅਰਜ਼ੀ ਫਾਰਮ, ਲੋੜੀਂਦੇ ਦਸਤਾਵੇਜ਼ਾਂ ਦੇ ਨਾਲ 5 ਅਪ੍ਰੈਲ, 2026 ਨੂੰ ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਸੈਨਿਕ ਭਵਨ, ਸੈਕਟਰ-21-ਡੀ, ਚੰਡੀਗੜ੍ਹ ਭੇਜੇ ਜਾਣ | ਨਿਰਧਾਰਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਵਿਚਾਰੀਆਂ ਨਹੀਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵਲੋਂ 647 ਥਾਈਾ ਛਾਪੇਮਾਰੀ, 245 ਵਿਅਕਤੀ ਕਾਬੂ <br/> ਅਗਲੀ ਖ਼ਬਰ ਹਿਮਾਚਲੀ ਮਹਾਂਸਭਾ ਪੰਜਾਬ ਨੇ ਖਰੜ ਵਿਖੇ ਸਾਲਾਨਾ ਮਿਲਣ ਸਮਾਰੋਹ ਕਰਵਾਇਆ <br/>
Ad Position 24