07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੈਂਗਸਟਰਾਂ 'ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵਲੋਂ 647 ਥਾਈਾ ਛਾਪੇਮਾਰੀ, 245 ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 23-02-2026
ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 33ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 647 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ | ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ |
ਮੁਹਿੰਮ ਦੇ 33ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਕੁੱਲ ਗਿਣਤੀ 10,874 ਹੋ ਗਈ ਹੈ |
ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 142 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 358ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ੇ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 1012 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਦੇ ਨਾਲ ਸਿਰਫ਼ 358 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,811 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿਚ ਦਾਖਲਾ ਸ਼ੁਰੂ, ਪ੍ਰੀਖਿਆ 7 ਜੂਨ ਨੂੰ <br/>
Ad Position 24