06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ. ਆਈ. ਤਕਨਾਲੋਜੀ 'ਚ ਯੋਗਦਾਨ ਪਾਉਣ ਲਈ ਦਿੱਤੀਆਂ ਸ਼ੁੱਭਕਾਮਨਾਵਾਂ

Ad Position 21
No active advertisement
ਅਜੀਤ ਡੈਸਕ 24-02-2026
ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਤਕਨਾਲੋਜੀਆਂ ਵਿਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਤੇ ਉਸ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸ ਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਤੇ ਉਹ ਆਪਣੀ ਜ਼ਿੰਦਗੀ ਵਿਚ ਕਾਮਯਾਬੀ ਦੇ ਸਿਖਰ 'ਤੇ ਪਹੁੰਚੇ | ਸੰਧਵਾਂ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ | ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ 'ਤੇ ਮਾਣ ਕਰਦਾ ਹੈ | ਜ਼ਿਕਰਯੋਗ ਹੈ ਕਿ ਇੰਡੀਆ ਏ. ਆਈ. ਇੰਪੈਕਟ ਸੰਮੇਲਨ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜਨ ਦਾ ਯਤਨ ਕਰ ਰਿਹਾ ਹੈ | ਆਉਣ ਵਾਲੇ ਸਮੇਂ ਵਿਚ ਦੁਨੀਆ ਇਸ ਨੰੂ ਅਪਣਾਏਗੀ | ਉਹ ਏ. ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿਚ ਯੋਗਦਾਨ ਪਾਉਣਾ ਚਾਹੁੰਦਾ ਹੈ ਕਿਉਂਕਿ ਭਵਿੱਖ ਵਿਚ ਏ.ਆਈ, ਭਾਰਤ ਦੇ ਜੀ. ਡੀ. ਪੀ. ਦੇ ਵਿਕਾਸ ਵਿਚ ਬਹੁਤ ਅਹਿਮ ਯੋਗਦਾਨ ਪਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੇਂਦਰ ਦੀ ਸਫ਼ਾਈ ਸੰਬੰਧੀ ਡੀ. ਐੱਸ. ਡਬਲਿਊ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਆਈ. ਡੀ. ਐੱਫ. ਸੀ. ਫਸਟ ਬੈਂਕ ਮਾਮਲੇ 'ਚ ਜਾਂਚ ਲਈ ਬਣੇਗੀ ਕਮੇਟੀ- ਮੁੱਖ ਮੰਤਰੀ
Ad Position 24