ਚੰਡੀਗੜ੍ਹ, 23 ਫਰਵਰੀ (ਮਾਰਕੰਡਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪੀ.ਜੀ.ਆਈ. ਦੇ ਨੇੜੇ ਰਹਿੰਦੇ ਲੋੜਵੰਦ ਪਰਿਵਾਰਾਂ ਲਈ ਭੋਜਨ ਅਤੇ ਕੱਪੜੇ ਵੰਡੇ ਗਏ | ਵਾਲੰਟੀਅਰਾਂ ਨੇ ਲੋੜਵੰਦ ਪਰਿਵਾਰਾਂ, ਬੱਚਿਆਂ ਨੂੰ ਕੱਪੜੇ ਅਤੇ ਪੌਸ਼ਟਿਕ ਭੋਜਨ ਪੈਕੇਟ ਵੰਡੇ | ਇਹ ਸਮਾਗਮ ਡਾ. ਮੋਨਿਕਾ ਦਾਰਾ ਐੱਨ.ਐੱਸ.ਐੱਸ ਪ੍ਰੋਗਰਾਮ ਅਧਿਕਾਰੀ ਅਤੇ ਡਾ. ਮੁਨੀਸ਼ ਕੁਮਾਰ ਐੱਨ.ਐੱਸ.ਐੱਸ ਇੰਚਾਰਜ ਦੀ ਅਗਵਾਈ ਵਿਚ ਕਰਵਾਇਆ ਗਿਆ | ਕਾਲਜ ਦੀ ਪਿ੍ੰ. ਮਿਸ ਦੀਪਸ਼ਿਖਾ ਨੇ ਐੱਨ.ਐੱਸ.ਐੱਸ. ਵਾਲੰਟੀਅਰਾਂ ਦੇ ਇਮਾਨਦਾਰ ਯਤਨਾਂ ਦੀ ਬਹੁਤ ਸ਼ਲਾਘਾ ਕੀਤੀ ਅਤੇ ਸਮਾਜਿਕ ਜ਼ਿੰਮੇਵਾਰੀ ਅਤੇ ਸਮਾਜਿਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ |