06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਲਾਲ ਚੰਦ ਕਟਾਰੂਚੱਕ ਵਲੋਂ 'ਮੇਰੀ ਰਸੋਈ ਯੋਜਨਾ' ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 24-02-2026
ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਕੌਮੀ ਖੁਰਾਕ ਸੁਰੱਖਿਆ ਐਕਟ 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵਲੋਂ 'ਮੇਰੀ ਰਸੋਈ' ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ ਕਦਮ ਚੁੱਕਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ | ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ | ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐੱਨ.ਅੱੈਫ.ਐੱਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਰਾਸ਼ਨ ਕਿੱਟ ਵਿਚ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਸਦਨ 'ਚ ਸ਼ਾਲੀਨਤਾ ਤੇ ਸਿਹਤਮੰਦ ਬਹਿਸ ਦੀ ਕੀਤੀ ਅਪੀਲ ਅਗਲੀ ਖ਼ਬਰ ਜੰਗਲਾਤ ਵਿਭਾਗ ਦੀ ਟੀਮ ਨੇ ਚਾਈਨਾ ਡੋਰ ਨਾਲ ਲਟਕੇ ਉੱਲੂ ਦੀ ਬਚਾਈ ਜਾਨ
Ad Position 24