06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਰਿਸ਼ਵਤਖੋਰੀ ਦੇ ਮਾਮਲੇ 'ਚ ਈ. ਐੱਸ. ਆਈ. ਦੀ ਮਹਿਲਾ ਮੈਨੇਜਰ ਨੂੰ 4 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ

Ad Position 21
No active advertisement
ਅਜੀਤ ਡੈਸਕ 24-02-2026
ਐੱਸ. ਏ. ਐੱਸ. ਨਗਰ, 23 ਫਰਵਰੀ (ਕਪਿਲ ਵਧਵਾ)-ਰਿਸ਼ਵਤਖੋਰੀ ਦੇ ਬਹੁਚਰਚਿਤ ਮਾਮਲੇ ਵਿਚ ਅਦਾਲਤ ਨੇ ਦੋਸ਼ ਸਾਬਿਤ ਹੋਣ ਉਪਰੰਤ ਈ. ਐੱਸ. ਆਈ. ਦੀ ਮਹਿਲਾ ਮੈਨੇਜਰ ਚੰਦਰ ਮੋਹਿਨੀ ਨੂੰ 4 ਸਾਲਾਂ ਦੀ ਸਖ਼ਤ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਇਹ ਫ਼ੈਸਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਤਿਕਾ ਵਰਮਾ ਦੀ ਅਦਾਲਤ ਵਲੋਂ ਸੁਣਾਇਆ ਗਿਆ | ਮਾਮਲੇ ਅਨੁਸਾਰ ਉਕਤ ਮਹਿਲਾ ਜੂਨ 2021 ਵਿਚ ਈ. ਐੱਸ. ਆਈ. ਕਾਰਪੋਰੇਸ਼ਨ ਦੀ ਸ਼ਾਖਾ ਖਰੜ ਵਿਖੇ ਬ੍ਰਾਂਚ ਮੈਨੇਜਰ ਦੇ ਅਹੁਦੇ ਵਜੋਂ ਤਾਇਨਾਤ ਹੋਈ ਸੀ | ਸ਼ਿਕਾਇਤਕਰਤਾ ਵਲੋਂ ਦੋਸ਼ ਲਗਾਇਆ ਗਿਆ ਸੀ ਕਿ ਉਸ ਦੇ ਪਤੀ ਦੀ ਤਨਖ਼ਾਹ ਜਾਰੀ ਕਰਨ ਬਦਲੇ ਮਹਿਲਾ ਮੈਨੇਜਰ ਨੇ ਪ੍ਰਤੀ ਮਹੀਨਾ 5 ਰੁ. ਰਿਸ਼ਵਤ ਦੀ ਮੰਗ ਕੀਤੀ ਸੀ | ਸ਼ਿਕਾਇਤ ਮਿਲਣ ਉਪਰੰਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜਾਲ ਵਿਛਾਇਆ ਗਿਆ ਅਤੇ ਦਫ਼ਤਰ ਵਿਚ ਛਾਪੇਮਾਰੀ ਕਰਕੇ ਮਹਿਲਾ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕਰ ਲਿਆ ਗਿਆ | ਗਿ੍ਫ਼ਤਾਰੀ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਜਦੋਂ ਮਹਿਲਾ ਅਧਿਕਾਰੀ ਦੇ ਘਰ ਦੀ ਤਲਾਸ਼ੀ ਲਈ ਗਈ ਸੀ ਤਾਂ ਉਥੋਂ ਵੱਡੀ ਮਾਤਰਾ ਵਿਚ ਨਕਦੀ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਹੋਈ ਸੀ | ਇਸ ਸੰਬੰਧੀ ਦੋਸ਼ੀ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੀ | ਇਸ ਮਾਮਲੇ ਵਿਚ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ | ਇਸ ਮਾਮਲੇ 'ਚ ਵਿਜੀਲੈਂਸ ਬਿਊਰੋ ਵਲੋਂ ਅਗਵਾਈ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਵਲੋਂ ਕੀਤੀ ਗਈ ਸੀ | ਮਾਮਲੇ ਦੀ ਲੰਮਾ ਸਮਾਂ ਚੱਲੀ ਸੁਣਵਾਈ ਦੌਰਾਨ ਸਰਕਾਰੀ ਪੱਖ ਵਲੋਂ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਅਦਾਲਤ ਨੇ ਚੰਦਰ ਮੋਹਿਨੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਵਲੋਂ ਰਿਸ਼ਵਤ ਲੈਣਾ ਸਮਾਜ ਅਤੇ ਪ੍ਰਸ਼ਾਸਨ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਵਿਚ ਸਖ਼ਤ ਸਜ਼ਾ ਲਾਜ਼ਮੀ ਹੈ | ਅਦਾਲਤ ਵਲੋਂ 4 ਸਾਲਾਂ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਕੂਲ ਸਟਾਫ਼ ਦੀ ਚੌਕਸੀ ਨਾਲ ਸਕੂਲ 'ਚੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਸੀ. ਸੀ. ਟੀ. ਵੀ. ਕੈਮਰਿਆਂ 'ਚ ਕ... ਅਗਲੀ ਖ਼ਬਰ ਪਿੰਡ ਦੁਸਾਰਨਾ ਵਿਖੇ ਨਦੀ 'ਚ ਰਾਤ ਸਮੇਂ ਹੋ ਰਹੀ ਹੈ ਮਾਈਨਿੰਗ, ਪਿੰਡ ਵਾਸੀਆਂ ਨੇ ਪ੍ਰਸ਼ਾਸਨ 'ਤੇ ਮਿਲੀਭੁਗਤ ਦਾ ਲਗਾਇਆ...
Ad Position 24