12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪਿੰਜੌਰ 'ਚ ਘਰ ਦਾ ਤਾਲਾ ਤੋੜ ਕੇ ਚੋਰੀ ਕਰਨ ਵਾਲੇ 2 ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 25-02-2026
ਪੰਚਕੂਲਾ, 24 ਫਰਵਰੀ (ਕਪਿਲ)-ਪੰਚਕੂਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਿੰਜੌਰ ਖੇਤਰ 'ਚ ਹੋਈ ਇਕ ਵੱਡੀ ਚੋਰੀ ਦੀ ਗੁੱਥੀ ਨੂੰ ਸੁਲਝਾ ਲਈ ਹੈ | ਏ. ਵੀ. ਟੀ. ਸਟਾਫ਼ ਨੇ ਕਾਰਵਾਈ ਦੌਰਾਨ ਦੋ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਸੋਨਾ ਅਤੇ ਚਾਂਦੀ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਏ. ਸੀ. ਪੀ. ਸੁਰਿੰਦਰ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਜੌਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 23 ਨਵੰਬਰ ਨੂੰ ਆਪਣੇ ਪਰਿਵਾਰ ਸਮੇਤ ਦਿੱਲੀ ਗਿਆ ਹੋਇਆ ਸੀ ਅਤੇ ਜਦੋਂ ਉਹ 3 ਦਸੰਬਰ ਨੂੰ ਵਾਪਸ ਆਇਆ ਤਾਂ ਉਸ ਨੇ ਵੇਖਿਆ ਕਿ ਉਸ ਦੇ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ | ਘਰ ਅੰਦਰ ਸਾਮਾਨ ਖਿਲਰਿਆ ਪਿਆ ਸੀ ਤੇ ਅਲਮਾਰੀ ਦਾ ਤਾਲਾ ਤੋੜ ਕੇ ਉਸ 'ਚ ਰੱਖੇ ਕੀਮਤੀ ਸੋਨੇ ਤੇ ਚਾਂਦੀ ਦੇ ਗਹਿਣੇ ਗਾਇਬ ਸਨ | ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਥਾਣਾ ਪਿੰਜੌਰ 'ਚ ਤੁਰੰਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ | ਮਾਮਲੇ ਦੀ ਜਾਂਚ ਦੌਰਾਨ ਏ. ਵੀ. ਟੀ. ਸਟਾਫ਼ ਦੇ ਇੰਸਪੈਕਟਰ ਸੁਨੀਲ ਕੁਮਾਰ ਦੀ ਟੀਮ ਨੇ ਤਕਨੀਕੀ ਸਬੂਤਾਂ ਤੇ ਗੁਪਤ ਸੂਚਨਾਵਾਂ ਦੇ ਆਧਾਰ 'ਤੇ 23 ਫਰਵਰੀ ਨੂੰ ਦੋ ਮੁੱਖ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਕਾਬੂ ਮੁਲਜ਼ਮ ਦੀ ਦੀ ਪਛਾਣ ਵਿਕਾਸ ਵਾਸੀ ਪਿੰਡ ਗਣੇਸ਼ਪੁਰ ਭੋਰੀਆਂ (ਪਿੰਜੌਰ) ਅਤੇ ਰਾਕੇਸ਼ ਉਰਫ਼ ਰੌਕੀ ਵਾਸੀ ਪਿੰਡ ਤਿ੍ਪਾਲਘਾਟ ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ | ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ 23 ਫਰਵਰੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਰਿਮਾਂਡ ਦੌਰਾਨ ਪੁਲਿਸ ਵਲੋਂ ਕੀਤੀ ਗਈ ਗਹਿਰੀ ਪੁੱਛਗਿੱਛ ਦੇ ਆਧਾਰ 'ਤੇ ਦੋਸ਼ੀਆਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਹੋਇਆ ਲਗਭੱਗ 15 ਗ੍ਰਾਮ ਸੋਨਾ ਅਤੇ 400 ਗ੍ਰਾਮ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ | ਬਰਾਮਦਗੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਦੋਵਾਂ ਮੁਲਜ਼ਮਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਅੱਜ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਛਾਬੜਾ ਫਾਸਟ ਫ਼ੂਡ 'ਚੋਂ 3 ਸਿਲੰਡਰ ਤੇ 2 ਰਿਫਾਇੰਡ ਦੇ ਪੀਪੇ ਚੋਰੀ <br/> ਅਗਲੀ ਖ਼ਬਰ ਪੀ. ਜੀ. ਆਈ. ਦੇ ਗ਼ਰੀਬ ਮਰੀਜ਼ ਭਲਾਈ ਫ਼ੰਡ 'ਚ ਹਾਈ ਕੋਰਟ ਦੁਆਰਾ ਲਗਾਏ ਖ਼ਰਚੇ ਤੇ ਜੁਰਮਾਨੇ ਦਾ ਵਾਧਾ <br/>
Ad Position 24