12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ- ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 25-02-2026
ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ | ਇਸ ਦਿਸ਼ਾ ਵਿਚ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਲਗਾਏ ਗਏ ਸਿਹਤ ਚੈੱਕਅਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈੱਕਅਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ 7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈੱਕਅਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1129 ਨੇ ਯੋਗਾ ਸੈਸ਼ਨਾਂ ਵਿਚ ਭਾਗ, 1489 ਨੇ ਹੋਮਿਓਪੈਥਿਕ ਇਲਾਜ ਅਤੇ 2054 ਨੇ ਆਯੁਰਵੈਦਿਕ ਸੇਵਾਵਾਂ, ਸਹਾਇਕ ਉਪਕਰਨ ਅਤੇ ਹੋਰ ਸਹੂਲਤਾਂ ਦਾ ਲਾਭ ਲਿਆ | ਉਨ੍ਹਾਂ ਦੱਸਿਆ ਕਿ ਅਲੀਮਕੋ ਸਕੀਮ ਤਹਿਤ 243 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਤੇ ਸੁਣਨ ਯੰਤਰ ਪ੍ਰਦਾਨ ਕੀਤੇ ਗਏ | ਇਸ ਤੋਂ ਇਲਾਵਾ 355 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 393 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਅਧਿਕਤਰ ਜ਼ਿਲਿ੍ਹਆਂ ਵਿਚ ਸਿਹਤ ਚੈੱਕਅਪ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿਚ ਅੰਮਿ੍ਤਸਰ, ਲੁਧਿਆਣਾ, ਜਲੰਧਰ, ਪਟਿਆਲਾ ਸਮੇਤ ਕਈ ਜ਼ਿਲ੍ਹੇ ਸ਼ਾਮਲ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿਚ ਜਲਦ ਇਹ ਕੈਂਪ ਲਗਾਏ ਜਾਣਗੇ | ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਰਾਜ ਐਕਸ਼ਨ ਪਲਾਨ ਅਧੀਨ ਇਸ ਬਜਟ ਅਲਾਟਮੈਂਟ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈੱਕਅਪ ਕੈਂਪਾਂ ਅਤੇ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਤਹਿਤ 2187 ਬਜ਼ੁਰਗ ਨਾਗਰਿਕਾਂ ਨੂੰ 'ਮੈਨਟੀਨੈਂਸ ਐਂਡ ਵੈੱਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ-2007' ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ, ਬਜ਼ੁਰਗ ਨਾਗਰਿਕਾਂ ਨੂੰ ਜਾਗਰੂਕ ਸਮਾਜ ਨਾਲ ਜੋੜ ਕੇ ਰੱਖਣ ਲਈ ਪ੍ਰੋਡਕਟਿਵ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਨ੍ਹਾਂ ਅਧੀਨ 379 ਬਜ਼ੁਰਗ ਨਾਗਰਿਕਾਂ ਨੇ ਪ੍ਰੋਡਕਟਿਵ ਅਤੇ ਐਕਟਿਵ ਏਜਿੰਗ ਕੈਂਪਾਂ ਵਿਚ ਹਿੱਸਾ ਲਿਆ, ਜਦਕਿ 140 ਬਜ਼ੁਰਗਾਂ ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ | ਇਸਦੇ ਨਾਲ ਹੀ 1841 ਬਜ਼ੁਰਗ ਨਾਗਰਿਕਾਂ ਨੇ ਯੋਗਾ ਕੈਂਪਾਂ ਵਿਚ ਭਾਗ ਲੈ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਮਜ਼ਬੂਤ ਕਦਮ ਵਧਾਇਆ |



Ad Position 22
No active advertisement
ਪਿਛਲੀ ਖ਼ਬਰ ਪੁਲਿਸ ਟੀਮਾਂ ਵਲੋਂ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ, 133 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ <br/> ਅਗਲੀ ਖ਼ਬਰ ਜੀ. ਐੱਮ. ਐੱਸ. ਐੱਚ.-16 ਚੰਡੀਗੜ੍ਹ ਸ਼ਾਮ ਦੀ ਓ. ਪੀ. ਡੀ. ਦੀ ਹੋਈ ਸ਼ੁਰੂਆਤ
Ad Position 24