12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਮੰਗਣ ਵਾਲਾ ਸਰਪੰਚ ਕਾਬੂ <br/>

Ad Position 21
No active advertisement
ਅਜੀਤ ਡੈਸਕ 25-02-2026
ਐੱਸ. ਏ. ਐੱਸ. ਨਗਰ, 24 ਫਰਵਰੀ (ਕਪਿਲ ਵਧਵਾ)-ਪੰਜਾਬ ਸਰਕਾਰ ਵਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਭਿ੍ਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਬਰਾਵਾਂ) ਜ਼ਿਲ੍ਹਾ ਮੁਹਾਲੀ ਦੇ ਸਰਪੰਚ ਗੁਰਚਰਨ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੀ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਅਮਲ ਵਿਚ ਲਿਆਂਦੀ ਗਈ ਹੈ | ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਮੌਜੂਦਾ ਸਰਪੰਚ ਗੁਰਚਰਨ ਸਿੰਘ ਨੇ ਆਪਣੇ ਹੀ ਪਿੰਡ ਦੇ ਵਸਨੀਕ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਜ਼ਮੀਨੀ ਝਗੜੇ ਨੂੰ ਲੈ ਕੇ ਪੁਲਿਸ ਵਲੋਂ ਜ਼ਬਤ ਕੀਤਾ ਗਿਆ ਸੀ, ਨੂੰ ਥਾਣਾ ਬਨੂੰੜ ਤੋਂ ਛੁਡਵਾਉਣ ਲਈ ਪੁਲਿਸ ਅਧਿਕਾਰੀਆਂ ਦੇ ਨਾਂਅ 'ਤੇ 1 ਲੱਖ ਰੁ. ਰਿਸ਼ਵਤ ਦੀ ਮੰਗ ਕੀਤੀ ਸੀ | ਬੁਲਾਰੇ ਮੁਤਾਬਿਕ ਸ਼ਿਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ 'ਤੇ ਸੌਦਾ 50 ਹਜ਼ਾਰ ਰੁ. 'ਚ ਤੈਅ ਹੋਇਆ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ, ਜੋ ਕਿ ਜਾਂਚ ਦੌਰਾਨ ਸਬੂਤ ਵਜੋਂ ਪੇਸ਼ ਕੀਤੀ ਗਈ | ਹਾਲਾਂਕਿ ਇਸ ਮਾਮਲੇ ਦੀ ਸੂਚਨਾ ਕਈ ਦਿਨਾਂ ਪਹਿਲਾਂ ਪ੍ਰਾਪਤ ਹੋਈ ਸੀ ਅਤੇ ਤਫ਼ਤੀਸ਼ ਦੌਰਾਨ ਪੁਖਤਾ ਸਬੂਤ ਇਕੱਠੇ ਕਰਕੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ | ਇਸ ਮਾਮਲੇ ਵਿਚ ਵਿਜੀਲੈਂਸ ਨੇ ਮੁਲਜ਼ਮ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐੱਸ. ਏ. ਐੱਸ. ਨਗਰ ਰੇਂਜ ਵਿਖੇ ਮਾਮਲਾ ਦਰਜ ਕਰਕੇ ਸਰਪੰਚ ਨੂੰ ਗਿ੍ਫ਼ਤਾਰ ਕਰਨ ਤੋਂ ਪਹਿਲਾਂ ਗਿ੍ਫ਼ਤਾਰੀ ਦਾ ਆਧਾਰ ਦੱਸ ਕੇ ਹਿਰਾਸਤ 'ਚ ਲਿਆ ਹੈ | ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ | ਉਨ੍ਹਾਂ ਕਿਹਾ ਕਿ ਉਕਤ ਸਰਪੰਚ ਨਾਲ ਜੇਕਰ ਕਿਸੇ ਹੋਰ ਵਿਅਕਤੀ ਦੀ ਵੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਗਿ੍ਫ਼ਤਾਰ ਸਰਪੰਚ ਨੂੰ ਅੱਜ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਖਰੜ ਸ਼ਹਿਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ <br/> ਅਗਲੀ ਖ਼ਬਰ ਟਾਈ ਚੰਡੀਗੜ੍ਹ ਨੇ ਆਟੋਮੇਟਡ ਸੇਲਜ਼ ਇੰਜਣ ਬਣਾਉਣ ਬਾਰੇ ਖ਼ਾਸ ਏ. ਆਈ. ਮਾਸਟਰ ਕਲਾਸ ਕਰਵਾਈ <br/>
Ad Position 24