12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਦੋ ਲੜਕੀਆਂ ਦੇ ਗੁੰਮਸ਼ੁਦਾ ਹੋਣ ਦੇ ਮਾਮਲੇ 'ਚ ਫਾਸਟ ਟਰੈਕ ਅਦਾਲਤ ਵਲੋਂ ਇਕ ਦੋਸ਼ੀ ਕਰਾਰ ਤੇ ਦੂਜਾ ਬਰੀ <br/>

Ad Position 21
No active advertisement
ਅਜੀਤ ਡੈਸਕ 25-02-2026
ਐੱਸ. ਏ. ਐੱਸ. ਨਗਰ, 24 ਫਰਵਰੀ (ਕਪਿਲ ਵਧਵਾ)-ਥਾਣਾ ਬਲੌਂਗੀ ਵਿਖੇ ਦਰਜ ਦੋ ਨਾਬਾਲਗ ਲੜਕੀਆਂ ਦੇ ਗੰੁਮਸ਼ੁਦਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿਚ ਫਾਸਟ ਟਰੈਕ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਇਸ ਮਾਮਲੇ 'ਚ ਇਕ ਨਾਮਜ਼ਦ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ, ਜਦਕਿ ਇਕ ਹੋਰ ਨੌਜਵਾਨ ਨੂੰ 20 ਸਾਲਾਂ ਦੀ ਸਖ਼ਤ ਕੈਦ ਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ | ਇਹ ਫ਼ੈਸਲਾ ਫਾਸਟ ਟਰੈਕ ਅਦਾਲਤ ਦੇ ਜੱਜ ਵਿਕਰਾਂਤ ਕੁਮਾਰ ਵਲੋਂ ਸੁਣਾਇਆ ਗਿਆ ਹੈ | ਹਾਸਿਲ ਜਾਣਕਾਰੀ ਅਨੁਸਾਰ ਇਹ ਮਾਮਲਾ ਆਦਰਸ਼ ਕਾਲੋਨੀ ਦੀ ਰਹਿਣ ਵਾਲੀ ਇਕ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੇ ਚਾਰ ਬੱਚੇ ਦੋ ਲੜਕੇ ਅਤੇ ਦੋ ਲੜਕੀਆਂ ਹਨ | 19 ਦਸੰਬਰ 2024 ਨੂੰ ਉਸ ਦੀ 17 ਸਾਲਾ ਧੀ ਘਰ ਤੋਂ ਅਚਾਨਕ ਲਾਪਤਾ ਹੋ ਗਈ ਅਤੇ ਇਸ ਘਟਨਾ ਤੋਂ 7 ਦਿਨਾਂ ਬਾਅਦ ਉਸ ਦੇ ਰਿਸ਼ਤੇਦਾਰ ਦੀ ਬੇਟੀ, ਜੋ ਕਿ ਉਨ੍ਹਾਂ ਕੋਲ ਹੀ ਰਹਿੰਦੀ ਸੀ, ਉਹ ਵੀ ਬਿਨਾਂ ਦੱਸੇ ਘਰ ਤੋਂ ਕਿਧਰੇ ਚਲੀ ਗਈ | ਪੁਲਿਸ ਵਲੋਂ ਫਰਵਰੀ 2025 'ਚ ਦੋਵਾਂ ਲੜਕੀਆਂ ਦੀ ਗੰੁਮਸ਼ੁਦਗੀ ਸੰਬੰਧੀ ਅੱੈਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਦੋ ਹਫ਼ਤਿਆਂ ਦੇ ਅੰਦਰ ਹੀ ਪੁਲਿਸ ਨੇ ਦੋ ਸਕੇ ਭਰਾਵਾਂ ਅਮਨ ਕੁਮਾਰ ਅਤੇ ਧੋਨੀ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਦੋਵਾਂ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਸੀ | ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 137 (2), 87 ਅਤੇ 64 ਸਮੇਤ ਪੋਕਸੋ ਐਕਟ ਦੀ ਧਾਰਾ 6 ਤਹਿਤ ਦੋਸ਼ ਲਗਾਏ ਸਨ | ਅਦਾਲਤ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਦੋਵਾਂ ਪੱਖਾਂ ਵਲੋਂ ਵਿਸਥਾਰਪੂਰਵਕ ਦਲੀਲਾਂ ਪੇਸ਼ ਕੀਤੀਆਂ ਗਈਆਂ ਅਤੇ ਸਬੂਤਾਂ ਅਤੇ ਗਵਾਹੀਆਂ ਦੇ ਆਧਾਰ 'ਤੇ ਅਦਾਲਤ ਨੇ ਅਮਨ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲਾਂ ਦੀ ਸਖ਼ਤ ਕੈਦ ਅਤੇ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ, ਜਦਕਿ ਉਸ ਦੇ ਭਰਾ ਧੋਨੀ ਕੁਮਾਰ ਨੂੰ ਬਰੀ ਕਰ ਦਿੱਤਾ | ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਨਾਬਾਲਗਾਂ ਨਾਲ ਜੁੜੇ ਮਾਮਲਿਆਂ ਵਿਚ ਕਾਨੂੰਨ ਕਾਫ਼ੀ ਸਖ਼ਤ ਹੈ ਅਤੇ ਅਜਿਹੇ ਅਪਰਾਧਾਂ ਨੂੰ ਸਮਾਜ ਵਿਚ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਅਦਾਲਤ ਨੇ ਮਹਿਲਾ ਤਸਕਰ ਨੂੰ ਸੁਣਾਈ 10 ਸਾਲਾਂ ਦੀ ਕੈਦ ਤੇ 1 ਲੱਖ ਰਜ਼ੁਰਮਾਨੇ ਦੀ ਸਜ਼ਾ <br/> ਅਗਲੀ ਖ਼ਬਰ ਖਰੜ ਸ਼ਹਿਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ <br/>
Ad Position 24