12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਘੁਸਪੈਠ ਤੇ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਨੌਜਵਾਨ ਨੂੰ ਜ਼ਿਲ੍ਹਾ ਜੱਜ ਵਲੋਂ ਰੈਗੂਲਰ ਜ਼ਮਾਨਤ

Ad Position 21
No active advertisement
ਅਜੀਤ ਡੈਸਕ 25-02-2026
ਐੱਸ. ਏ. ਐੱਸ. ਨਗਰ, 24 ਫਰਵਰੀ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-11 ਅਧੀਨ ਪੈਂਦੇ ਖੇਤਰ ਵਿਚ ਇਕ ਘਰ ਵਿਚ ਘੁਸਪੈਠ ਕਰਕੇ ਚੋਰੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਨੌਜਵਾਨ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਹਾਲੀ ਦੀ ਅਦਾਲਤ ਵਲੋਂ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ ਹੈ | ਇਸ ਸੰਬੰਧ 'ਚ ਥਾਣਾ ਫੇਜ਼-11 ਦੀ ਪੁਲਿਸ ਵਲੋਂ 5 ਦਸੰਬਰ 2025 ਨੂੰ ਬੀ. ਐੱਨ. ਐੱਸ. ਦੀ ਧਾਰਾ 331 (3), 305 ਅਤੇ 317 (2) ਤਹਿਤ ਦਰਜ ਕੀਤੇ ਗਏ ਮਾਮਲੇ ਵਿਚ ਪਿੰਡ ਰੁੜਕਾ ਦੇ ਰਹਿਣ ਵਾਲੇ ਅਮਨਦੀਪ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜੋ ਕਿ 6 ਦਸੰਬਰ 2025 ਤੋਂ ਹਿਰਾਸਤ 'ਚ ਚੱਲ ਰਿਹਾ ਸੀ | ਸਰਕਾਰੀ ਪੱਖ ਮੁਤਾਬਿਕ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਨੇ ਦੱਸਿਆ ਸੀ ਕਿ 23 ਨਵੰਬਰ 2025 ਨੂੰ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਕਿਸੇ ਨਿੱਜੀ ਕੰਮ ਲਈ ਪੰਚਕੂਲਾ ਗਿਆ ਹੋਇਆ ਸੀ ਅਤੇ ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਘਰ ਦਾ ਦਰਵਾਜ਼ਾ ਟੁੱਟਿਆ ਹੋਇਆ ਸੀ ਅਤੇ ਅੰਦਰੋਂ ਅਲਮਾਰੀ 'ਚੋਂ 62 ਹਜ਼ਾਰ ਰੁ. ਦੀ ਨਕਦੀ, ਸੋਨੇ ਦੀਆਂ ਅੰਗੂਠੀਆਂ, ਚੇਨ ਅਤੇ ਹੋਰ ਗਹਿਣੇ ਗਾਇਬ ਸਨ | ਪੁਲਿਸ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਸ਼ੱਕ ਦੇ ਚਲਦਿਆਂ ਇਕ ਮੁਲਜ਼ਮ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਸੀ ਅਤੇ ਜਾਂਚ ਦੌਰਾਨ ਕੁਝ ਗਹਿਣਿਆਂ ਦੀ ਬਰਾਮਦਗੀ ਵੀ ਦਿਖਾਈ ਸੀ | ਇਸ ਤੋਂ ਬਾਅਦ ਪਟੀਸ਼ਨਕਰਤਾ ਦੀ ਤਰਫੋਂ ਡਿਪਟੀ ਚੀਫ਼ ਲੀਗਲ ਏਡ ਕੌਂਸਲ ਡਾ. ਗੀਤਾਂਜਲੀ ਬਾਲੀ ਨੇ ਦਲੀਲ ਦਿੰਦਿਆਂ ਕਿਹਾ ਕਿ ਐਫ. ਆਈ. ਆਰ. ਘਟਨਾ ਤੋਂ 12 ਦਿਨਾਂ ਬਾਅਦ ਦਰਜ ਕੀਤੀ ਗਈ ਹੈ ਅਤੇ ਅਮਨਦੀਪ ਕੁਮਾਰ ਨੂੰ ਗ਼ਲਤ ਫਸਾਇਆ ਗਿਆ ਹੈ ਅਤੇ ਉਸ ਵੱਲ ਹੋਰ ਕੋਈ ਬਰਾਮਦਗੀ ਬਾਕੀ ਨਹੀਂ ਹੈ | ਉਨ੍ਹਾਂ ਕਿਹਾ ਕਿ ਮਾਮਲੇ 'ਚ ਚਲਾਨ ਪੇਸ਼ ਹੋਣ ਅਤੇ ਮੁਕੱਦਮੇ ਦੇ ਨਿਪਟਾਰੇ ਵਿਚ ਸਮਾਂ ਲੱਗੇਗਾ, ਲਿਹਾਜ਼ਾ ਪਟੀਸ਼ਨਕਰਤਾ ਨੂੰ ਹੋਰ ਹਿਰਾਸਤ ਵਿਚ ਰੱਖਣ ਦਾ ਕੋਈ ਲਾਭ ਨਹੀਂ ਹੈ | ਉਧਰ ਰਾਜ ਪੱਖ ਵਲੋਂ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਮੁਲਜ਼ਮ ਨੇ ਗੰਭੀਰ ਅਪਰਾਧ ਕੀਤਾ ਹੈ ਅਤੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਉਸ ਵਲੋਂ ਸਬੂਤਾਂ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ | ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਕਿਹਾ ਕਿ ਮੁਲਜ਼ਮ 6 ਦਸੰਬਰ 2025 ਤੋਂ ਹਿਰਾਸਤ 'ਚ ਹੈ ਅਤੇ ਮੁਕੱਦਮੇ ਦੀ ਸੁਣਵਾਈ 'ਚ ਵੀ ਸਮਾਂ ਲੱਗ ਸਕਦਾ ਹੈ ਅਤੇ ਫ਼ਿਲਹਾਲ ਉਸ ਦੀ ਹੋਰ ਹਿਰਾਸਤ ਦੀ ਲੋੜ ਪ੍ਰਤੀਤ ਨਹੀਂ ਹੁੰਦੀ, ਲਿਹਾਜ਼ਾ ਅਦਾਲਤ ਨੇ ਸ਼ਰਤਾਂ ਸਮੇਤ ਉਸ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਯੋਜਨਾ ਖ਼ੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ- ਵਿਜੈ ਦੱਤ <br/> ਅਗਲੀ ਖ਼ਬਰ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ 26 ਨੂੰ ਪਹਿਲੇ ਪੁਰਸਕਾਰ ਸਮਾਰੋਹ ਦੀ ਕਰੇਗੀ ਮੇਜ਼ਬਾਨੀ <br/>
Ad Position 24