12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

'ਮੇਰੀ ਰਸੋਈ' ਯੋਜਨਾ ਖ਼ੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ- ਵਿਜੈ ਦੱਤ <br/>

Ad Position 21
No active advertisement
ਅਜੀਤ ਡੈਸਕ 25-02-2026
ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਐਲਾਨੀ 'ਮੇਰੀ ਰਸੋਈ' ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ | ਇਸ ਸੰਦਰਭ ਵਿਚ 'ਮੇਰੀ ਰਸੋਈ' ਯੋਜਨਾ ਤਹਿਤ ਤਿਮਾਹੀ ਆਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿਚ ਸਹਾਇਕ ਸਾਬਿਤ ਹੋਣਗੀਆਂ | ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ | ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ | ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਯੋਜਨਾ ਦੀ ਅਮਲ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ | ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਮਿਸ਼ਨ ਇਸ ਬਾਰੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ | ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ |


Ad Position 22
No active advertisement
ਪਿਛਲੀ ਖ਼ਬਰ ਸੈਕਟਰ-17 ਦੇ ਏ. ਟੀ. ਐੱਮ. ਵਿਚ ਕੈਸ਼ ਭਰਨ ਦੌਰਾਨ ਚੱਲੀ ਗੋਲੀ, ਗੰਨਮੈਨ ਦੇ ਹੱਥ 'ਤੇ ਲੱਗਿਆ ਫਾਇਰ <br/> ਅਗਲੀ ਖ਼ਬਰ ਘੁਸਪੈਠ ਤੇ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਨੌਜਵਾਨ ਨੂੰ ਜ਼ਿਲ੍ਹਾ ਜੱਜ ਵਲੋਂ ਰੈਗੂਲਰ ਜ਼ਮਾਨਤ
Ad Position 24