19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੈਂਗਸਟਰਾਂ 'ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲਿਸ ਵਲੋਂ 546 ਥਾਈਾ ਛਾਪੇਮਾਰੀ, 148 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 26-02-2026
ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 546 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ'- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ?ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 36ਵੇਂ ਦਿਨ ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਥ ਕੁੱਲ ਗਿ੍ਫਤਾਰੀਆਂ ਦੀ ਗਿਣਤੀ 11,413 ਹੋ ਗਈ ਹੈ | ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 134 ਵਿਅਕਤੀਆਂ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ" ਨੂੰ 361ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 88 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27520 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ ਸਿਰਫ 361 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51216 ਹੋ ਗਈ ਹੈ | ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲੀਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਉਦਯੋਗ ਭਵਨ 'ਚ ਪੀ. ਐੱਸ. ਆਈ. ਈ. ਸੀ. ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ... ਅਗਲੀ ਖ਼ਬਰ ਫਿਲਮ 'ਅੱਸੀ' ਅਤੇ 'ਆਈ ਮੰਤਰਾ' ਆਈ ਡ੍ਰਾਪਸ ਮਨੋਰੰਜਨ ਅਤੇ ਆਯੁਰਵੈਦਿਕ ਦੇਖਭਾਲ ਦਾ ਇਕ ਖ਼ਾਸ ਮੇਲ <br/>
Ad Position 24