19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬੀ ਫ਼ਿਲਮ 'ਵਿਆਹ ਕਰਤਾਰੇ ਦਾ' ਦੇ ਪ੍ਰੀਮੀਅਰ ਸ਼ੋਅ ਮੌਕੇ ਮੁਹਾਲੀ ਵਿਖੇ ਲੱਗੀਆਂ ਰੌਣਕਾਂ <br/>

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਫੇਜ਼-8 ਸਥਿਤ ਮੁਹਾਲੀ ਵਾਕ ਦੇ ਪੀ. ਵੀ. ਆਰ. ਵਿਖੇ ਪ੍ਰਸਿੱਧ ਗਾਇਕ, ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ ਅਤੇ ਅਦਾਕਾਰਾ ਨਿਮਰਤ ਖਹਿਰਾ ਦੀ ਭਲਕੇ 27 ਫਰਵਰੀ ਨੂੰ ਵਿਸ਼ਵ ਭਰ ਵਿਚ ਰਿਲੀਜ਼ ਹੋ ਰਹੀ ਫ਼ਿਲਮ 'ਵਿਆਹ ਕਰਤਾਰੇ ਦਾ' ਦੇ ਪ੍ਰੀਮੀਅਰ ਸ਼ੋਅ 'ਚ ਫ਼ਿਲਮ ਦੀ ਸਟਾਰ ਕਾਸਟ ਤੋਂ ਇਲਾਵਾ ਪ੍ਰਸਿੱਧ ਕਲਾਕਾਰਾਂ, ਅਦਾਕਾਰਾਂ ਅਤੇ ਦਰਸ਼ਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਅਦਾਕਾਰ ਗਿੱਪੀ ਗਰੇਵਾਲ ਤੇ ਅਦਾਕਾਰਾ ਨਿਮਰਤ ਖਹਿਰਾ ਤੋਂ ਇਲਾਵਾ ਪਿ੍ੰਸ ਕੰਵਲਜੀਤ, ਹਨੀ ਮਿੰਟੂ, ਗੁਰਮੀਤ ਸਾਜਨ, ਫ਼ਿਲਮ ਡਾਇਰੈਕਟਰ ਸਮੀਪ ਕੰਗ, ਗਾਇਕ ਸਿਕੰਦਰ ਕਾਹਲੋਂ, ਹੈਪੀ ਰਾਏਕੋਟੀ, ਜੱਗੀ ਸਿੰਘ, ਰਘਵੀਰ ਬੋਲੀ, ਭਾਨਾ ਲਾ ਤੇ ਨਿਰਮਾਤਾ ਮਨੀਸ਼ ਆਦਿ ਨੇ ਇਸ ਫ਼ਿਲਮ ਸੰਬੰਧੀ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦਰਸ਼ਕਾਂ ਨੂੰ ਪਰਿਵਾਰਾਂ ਸਮੇਤ ਸਿਨੇਮਾਘਰਾਂ ਵਿਚ ਫ਼ਿਲਮ ਦੇਖਣ ਲਈ ਆਉਣ ਦੀ ਅਪੀਲ ਕੀਤੀ | ਇਸ ਮੌਕੇ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ਚੰਗੀ ਕਾਮੇਡੀ ਵਾਲੀਆਂ ਪਰਿਵਾਰਕ ਫ਼ਿਲਮਾਂ ਬਹੁਤ ਘੱਟ ਬਣਦੀਆਂ ਹਨ ਅਤੇ ਇਹ ਇਸ ਤਰ੍ਹਾਂ ਦੀ ਲੰਬੇ ਸਮੇਂ ਤੋਂ ਬਾਅਦ ਆਈ ਫ਼ਿਲਮ ਹੈ | ਉਨ੍ਹਾਂ ਕਿਹਾ ਕਿ ਦਰਸ਼ਕਾਂ ਵਲੋਂ ਫ਼ਿਲਮ ਨੂੰ ਮਿਲੇ ਭਰਵੇਂ ਹੁੰਗਾਰੇ ਦੇ ਚੱਲਦਿਆਂ ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ਚੱਲ ਰਹੀ ਹੈ | ਇਸ ਮੌਕੇ ਅਦਾਕਾਰਾ ਨਿਮਰਤ ਖਹਿਰਾ ਨੇ ਕਿਹਾ ਕਿ ਮੈਂ ਇਸ ਤਰ੍ਹਾਂ ਦੀ ਕਾਮੇਡੀ ਫ਼ਿਲਮ ਪਹਿਲੀ ਵਾਰ ਕਰ ਰਹੀ ਹਾਂ | ਉਨ੍ਹਾਂ ਕਿਹਾ ਕਿ ਫ਼ਿਲਮ ਦੀ ਸਮੁੱਚੀ ਸਟਾਰ ਕਾਸਟ ਦੀ ਐਕਟਿੰਗ ਕਾਫ਼ੀ ਪ੍ਰਭਾਵਸ਼ਾਲੀ ਹੈ ਅਤੇ ਖ਼ਾਸ ਕਰਕੇ ਪਿ੍ੰਸ ਕੰਵਲਜੀਤ, ਹਨੀ ਮਿੰਟੂ ਤੇ ਗੁਰਮੀਤ ਸਾਜਨ ਦੀ ਕਾਮੇਡੀ ਟਾਈਮਿੰਗ ਦਰਸ਼ਕਾਂ ਨੂੰ ਹੱਸਣ ਲਈ ਮਜ਼ਬੂਰ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਆਈ. ਡੀ. ਐੱਫ. ਸੀ. ਬੈਂਕ ਦੀ ਚੰਡੀਗੜ੍ਹ ਬ੍ਰਾਂਚ 'ਚ ਹੋਏ 590 ਕਰੋੜ ਦੇ ਗਬਨ ਦਾ ਐਂਟੀ ਕੁਰੱਪਸ਼ਨ ਬਿਊਰੋ ਦੀ ਟ... ਅਗਲੀ ਖ਼ਬਰ ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਨਿੱਜੀ ਸਕੱਤਰ ਨੇ ਕੀਤੀ ਖ਼ੁਦਕੁਸ਼ੀ
Ad Position 24