19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਵਾਜਿਬ ਫ਼ੀਸ 'ਤੇ ਕਰਵਾਏ ਜਾਣਗੇ ਕੰਪਿਊਟਰ ਕੋਰਸ <br/>

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਗਤੀਵਿਧੀਆਂ ਤਹਿਤ ਮਾਰਚ ਮਹੀਨੇ ਤੋਂ ਆਮ ਲੋਕਾਂ ਲਈ ਕੰਪਿਊਟਰ ਕੋਰਸ (3 ਮਹੀਨੇ ਲਈ ਬੇਸਿੱਕ, 6 ਮਹੀਨੇ ਲਈ ਪ੍ਰੋਫੈਸ਼ਨਲ ਅਤੇ 3 ਮਹੀਨੇ ਲਈ ਸਪੈਸ਼ਲ ਅਕਾਊਟਿੰਗ ਕੋਰਸ) ਬਹੁਤ ਘੱਟ ਫ਼ੀਸ 'ਤੇ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਗਰਾਊਾਡ ਫਲੋਰ 'ਤੇ ਸਥਿਤ ਕੰਪਿਊਟਰ ਸੈਂਟਰ ਵਿਖੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਸੰਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਚੌਥੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 525 ਵਿਚਲੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ |



Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਸੀ. ਸੀ. ਦੀ ਤਿਮਾਹੀ ਮੈਗਜ਼ੀਨ ਨਾਲ ਵਾਤਾਵਰਨ ਜਾਣਕਾਰੀ ਦੀ ਲੋਕਾਂ ਤੱਕ ਹੋਵੇਗੀ ਪਹੁੰਚ– ਰਾਜਪਾਲ ਕਟਾਰੀਆ <b... ਅਗਲੀ ਖ਼ਬਰ ਸਿੱਖਿਆ ਵਿਭਾਗ ਨੇ ਲੱਕੀ ਡਰਾਅ ਰਾਹੀਂ ਕੀਤੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਦਾਖ਼ਲੇ
Ad Position 24