19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਉੱਤਰ-ਪੂਰਬੀ ਸੂਬਿਆਂ ਦੇ ਆਦਿ-ਵਾਸੀ ਭਾਈਚਾਰੇ ਕੁਦਰਤ ਨਾਲ ਡੂੰਘਾ ਨਾਤਾ ਰੱਖਦੇ ਹਨ ਰਾਜਪਾਲ ਕਟਾਰੀਆ

Ad Position 21
No active advertisement
ਅਜੀਤ ਡੈਸਕ 26-02-2026

ਚੰਡੀਗੜ੍ਹ, 25 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)-ਅਰੁਣਾਚਲ ਪ੍ਰਦੇਸ਼ ਅਤੇ ਮਿਜ਼ੋਰਮ ਸੂਬੇ ਦਾ ਸਥਾਪਨਾ ਦਿਵਸ ਅੱਜ ਪੰਜਾਬ ਲੋਕ ਭਵਨ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਹਾਜ਼ਰੀ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਦੋਵੇਂ ਸੂਬਿਆਂ ਦੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨੂੰ ਉਜਾਗਰ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦੋਵੇਂ ਸੂਬਿਆਂ ਦੇ ਨਾਗਰਿਕਾਂ ਨੂੰ ਸੂਬਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਸੂਬੇ ਆਪਣੀ ਕੁਦਰਤੀ ਸੁੰਦਰਤਾ, ਅਮੀਰ ਆਦਿ-ਵਾਸੀ ਵਿਰਾਸਤ ਅਤੇ ਮਜ਼ਬੂਤ ਪਰੰਪਰਾਵਾਂ ਲਈ ਦੇਸ਼-ਵਿਦੇਸ਼ ਵਿਚ ਪ੍ਰਸਿੱਧ ਹਨ। ਉਨ੍ਹਾਂ ਦੱਸਿਆ ਕਿ 20 ਫ਼ਰਵਰੀ 1987 ਨੂੰ ਦੋਵੇਂ ਸੂਬੇ ਪੂਰਨ ਰਾਜ ਦੇ ਦਰਜੇ 'ਤੇ ਅਸੀਨ ਹੋਏ, ਜੋ ਭਾਰਤ ਦੀ ਲੋਕਤੰਤਰਿਕ ਯਾਤਰਾ ਦਾ ਮਹੱਤਵਪੂਰਨ ਮੋੜ ਸੀ। ਰਾਜਪਾਲ ਨੇ ਕਿਹਾ ਕਿ ਉੱਤਰ-ਪੂਰਬੀ ਸੂਬਿਆਂ ਦੇ ਆਦਿ-ਵਾਸੀ ਭਾਈਚਾਰੇ ਕੁਦਰਤ ਨਾਲ ਡੂੰਘਾ ਨਾਅਤਾਂ ਰੱਖਦੇ ਹਨ ਤੇ ਵਾਤਾਵਰਨ ਸਰੰਖਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਮਿਜ਼ੋਰਮ ਦੀ ਉੱਚ ਸਾਖਰਤਾ ਦਰ ਅਤੇ ਅਨੁਸ਼ਾਸਿਤ ਸਮਾਜ ਦੀ ਸਰਾਹਨਾ ਕੀਤੀ, ਜਦਕਿ ਅਰੁਣਾਚਲ ਪ੍ਰਦੇਸ਼ ਦੀ ਬਹੁ-ਜਾਤੀ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਦੇਸ਼ ਦੀ ਧਰੋਹਰ ਕਰਾਰ ਦਿੱਤਾ। ਰਾਜਪਾਲ ਨੇ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਏਕ ਭਾਰਤ, ਸ੍ਰੇਸ਼ਠ ਭਾਰਤ' ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝ ਅਤੇ ਸਮਝ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਉੱਤਰ-ਪੂਰਬੀ ਖੇਤਰ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੀ ਹੈ ਅਤੇ ਭਾਰਤ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਸਮਾਰੋਹ ਦੌਰਾਨ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਮੋਹ ਲਿਆ। ਮਿਜ਼ੋਰਮ ਦੇ ਖੁਆਲਮ ਅਤੇ ਚੇਰਾਵ ਨਾਚ ਨੇ ਸਭ ਦਾ ਮਨ ਜਿੱਤਿਆ, ਜਦਕਿ ਅਰੁਣਾਚਲ ਪ੍ਰਦੇਸ਼ ਦੇ ਗਾਲੋ ਅਤੇ ਮੋਪਿਨ ਨਾਚ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਬਖ਼ਸ਼ੀ। ਆਖ਼ਰ 'ਚ ਸਾਰੇ ਕਲਾਕਾਰਾਂ ਵਲੋਂ ਪੇਸ਼ ਕੀਤਾ ਗਿਆ ਗ੍ਰੈਂਡ ਫਿਨਾਲੇ ਰਾਸ਼ਟਰੀ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਿਆ। ਇਸ ਮੌਕੇ ਪੰਜਾਬ ਦੇ ਵਿਧਾਇਕ ਨਛੱਤਰ ਪਾਲ, ਵਧੀਕ ਸੋਲਿਸਟਰ ਜਨਰਲ ਆਫ਼ ਇੰਡੀਆ ਸੱਤਿਆ ਪਾਲ ਜੈਨ, ਪ੍ਰਿੰਸੀਪਲ ਸਕੱਤਰ ਰਾਜਪਾਲ ਪੰਜਾਬ ਵਿਵੇਕ ਪ੍ਰਤਾਪ ਸਿੰਘ, ਮੁੱਖ ਸਕੱਤਰ ਚੰਡੀਗੜ੍ਹ ਪ੍ਰਸ਼ਾਸਨ ਐਚ. ਰਾਜੇਸ਼ ਪ੍ਰਸਾਦ, ਡੀ.ਜੀ.ਪੀ. ਚੰਡੀਗੜ੍ਹ ਸਾਗਰਪ੍ਰੀਤ ਹੁੱਡਾ ਅਤੇ ਸਕੱਤਰ (ਪ੍ਰਸੋਨਲ) ਸਵਪਨਿਲ ਐੱਮ. ਨਾਇਕ ਸਮੇਤ ਹੋਰ ਅਧਿਕਾਰੀ ਅਤੇ ਮਹਿਮਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਨੂੰ ਵਿਧਾਨ ਸਭਾ ਵੱਲ ਕੂਚ ਦਾ ਐਲਾਨ ਅਗਲੀ ਖ਼ਬਰ ਸੀ. ਪੀ. ਸੀ. ਸੀ. ਦੀ ਤਿਮਾਹੀ ਮੈਗਜ਼ੀਨ ਨਾਲ ਵਾਤਾਵਰਨ ਜਾਣਕਾਰੀ ਦੀ ਲੋਕਾਂ ਤੱਕ ਹੋਵੇਗੀ ਪਹੁੰਚ– ਰਾਜਪਾਲ ਕਟਾਰੀਆ <b...
Ad Position 24