19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਨੂੰ ਵਿਧਾਨ ਸਭਾ ਵੱਲ ਕੂਚ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫ਼ਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਆਪਣੀਆਂ ਪਿਛਲੇ ਲੰਮੇ ਸਮੇਂ ਤੋਂ ਚੱਲੀਆ ਆ ਰਹੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਦੱਸਿਆ ਕਿ 5 ਮਾਰਚ ਨੂੰ ਸਮੂਹ ਪੰਜਾਬ ਵਿਚ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਮਨਿਸਟਰੀਅਲ ਕਰਮਚਾਰੀ ਇਕੱਠੇ ਹੋ ਕੇ ਰੋਸ ਰੈਲੀਆਂ ਕਰਨਗੇ | ਇਸ ਦੌਰਾਨ ਪਹਿਲੇ ਅੱਧੇ ਦਿਨ ਲਈ ਦਫ਼ਤਰੀ ਕੰਮ ਬੰਦ ਰੱਖਿਆ ਜਾਵੇਗਾ | ਰੈਲੀਆਂ ਵਿਚ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ, ਜਦਕਿ 6 ਮਾਰਚ ਨੂੰ ਵੀ ਪਹਿਲੇ ਅੱਧੇ ਦਿਨ ਲਈ ਦਫ਼ਤਰੀ ਕੰਮਕਾਜ਼ ਠੱਪ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਅਤੇ ਸੂਬਾ ਚੇਅਰਮੈਨ ਰਘਬੀਰ ਸਿੰਘ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ 8 ਮਾਰਚ ਨੂੰ ਸਮੂਹਿਕ ਸਟੇਸ਼ਨ ਲੀਵ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਵਿਚ ਸਾਰਿਆਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ- ਮੁੱਖ ਮੰਤਰੀ <br/> ਅਗਲੀ ਖ਼ਬਰ ਉੱਤਰ-ਪੂਰਬੀ ਸੂਬਿਆਂ ਦੇ ਆਦਿ-ਵਾਸੀ ਭਾਈਚਾਰੇ ਕੁਦਰਤ ਨਾਲ ਡੂੰਘਾ ਨਾਤਾ ਰੱਖਦੇ ਹਨ ਰਾਜਪਾਲ ਕਟਾਰੀਆ
Ad Position 24