19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੋਕਤੰਤਰ ਵਿਚ ਸਾਰਿਆਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ- ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 26-02-2026
ਚੰਡੀਗੜ੍ਹ, 25 ਫ਼ਰਵਰੀ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਪ੍ਰਦਰਸ਼ਨ ਕਰਨ ਜਾਂ ਸਰਕਾਰ ਦੇ ਖਿਲਾਫ਼ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਪਰ ਵਿਰੋਧੀ ਧਿਰ ਵਲੋਂ ਸਦਨ ਦੇ ਮੁੱਖ ਦਰਵਾਜ਼ੇ 'ਤੇ ਪ੍ਰਦਰਸ਼ਨ ਕਰਨਾ ਸਹੀ ਨਹੀਂ | ਉਨ੍ਹਾਂ ਨੂੰ ਸਦਨ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ | ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਸਵੇਰੇ ਕੀਤੇ ਗਏ ਪ੍ਰਦਰਸ਼ਨ 'ਤੇ ਸਦਨ ਵਿਚ ਆਪਣੀ ਪ੍ਰਤੀਕਿ੍ਆ ਦੇ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਗੱਲ ਕਹਿਣ ਲਈ ਸਥਾਨ ਦੀ ਜ਼ਰੂਰਤ ਹੈ, ਤਾਂ ਸੈਕਟਰ-25, ਚੰਡੀਗੜ੍ਹ ਵਿਚ ਪ੍ਰਦਰਸ਼ਨ ਤਹਿਤ ਸਥਾਨ ਰਾਖਵਾਂ ਕੀਤਾ ਗਿਆ ਹੈ | ਉੱਥੇ ਜਾ ਕੇ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਸਦਨ ਦੀ ਗਰਿਮਾ ਬਣਾਏ ਰੱਖਣਾ ਵਿਧਾਨਸਭਾ ਸਪੀਕਰ ਦੀ ਜ਼ਿੰਮੇਵਾਰੀ ਹੈ, ਕਿਉਂਕਿ ਉਹ ਸਦਨ ਦੇ ਕਸਟੋਡੀਅਨ ਹਨ, ਅਤੇ ਸਰਕਾਰ ਇਸ ਸਬੰਧ ਵਿਚ ਉਨ੍ਹਾਂ ਦੇ ਹਰ ਫੈਸਲੇ ਦੇ ਨਾਲ ਖੜੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਹਾਰ ਫਾਊਾਡੇਸ਼ਨ (ਪੰਜਾਬ ਤੇ ਚੰਡੀਗੜ੍ਹ ਚੈਪਟਰ) ਵਲੋਂ ਸਮਾਗਮ 1 ਨੂੰ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਨੂੰ ਵਿਧਾਨ ਸਭਾ ਵੱਲ ਕੂਚ ਦਾ ਐਲਾਨ
Ad Position 24