19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖਰੜ ਸ਼ਹਿਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 26-02-2026
ਖਰੜ, 25 ਫ਼ਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਕਾਲੋਨੀਆਂ ਦੀਆਂ ਗਲੀਆਂ ਵਿਚ ਖੁੱਲੇ੍ਹਆਮ ਘੁੰਮ ਰਹੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਬਜ਼ੁਰਗਾਂ ਤੇ ਛੋਟੇ ਬੱਚਿਆਂ ਦਾ ਘਰੋਂ ਬਾਹਰ ਆਉਣਾ-ਜਾਣਾ ਔਖਾ ਹੋ ਗਿਆ ਹੈ | ਬੱਚੇ ਜਦੋਂ ਸਕੂਲਾਂ ਨੂੰ ਆਉਂਦੇ-ਜਾਂਦੇ ਹਨ ਅਤੇ ਬਜ਼ੁਰਗ ਕਿਸੇ ਕੰਮ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਹਨ ਤਾਂ ਇਹ ਅਵਾਰਾ ਕੁੱਤੇ ਉਨ੍ਹਾਂ ਦੇ ਪਿੱਛੇ ਪੈ ਜਾਂਦੇ ਹਨ | ਅਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਹੁਣ ਤੱਕ ਕੁੱਤਿਆਂ ਵਲੋਂ ਕੱਟੇ ਜਾਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ | ਖਰੜ ਦੇ ਦਸਮੇਸ਼ ਨਗਰ ਦੇ ਵਸਨੀਕ ਉਜਾਗਰ ਸਿੰਘ, ਹਰਪ੍ਰੀਤ ਸਿੰਘ ਤੇ ਕੁਲਬੀਰ ਸਿੰਘ ਆਦਿ ਨੇ ਦੱਸਿਆ ਕਿ ਇਸ ਸਮੱਸਿਆ ਨੂੰ ਲੈ ਕੇ ਉਹ ਕਈ ਵਾਰ ਸਥਾਨਕ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਨੂੰ ਸ਼ਿਕਾਇਤਾਂ ਅਤੇ ਬੇਨਤੀ ਪੱਤਰ ਦੇ ਚੁੱਕੇ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੇ ਝੂੰਡ ਗਲੀਆਂ ਵਿਚ ਘੁੰਮ ਰਹੇ ਹਨ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਨਗਰ ਕੌਂਸਲ ਖਰੜ ਉਨ੍ਹਾਂ ਦੀ ਇਸ ਸਮੱਸਿਆ ਨੂੰ ਹੱਲ ਨਹੀਂ ਕਰਵਾ ਰਹੀ ਅਤੇ ਨਾ ਹੀ ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਹੋ ਰਹੀ | ਉਨ੍ਹਾਂ ਐੱਸ. ਡੀ. ਐੱਮ. ਖਰੜ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਖਰੜ ਨੂੰ ਹਦਾਇਤਾਂ ਜਾਰੀ ਕਰਕੇ ਖਰੜ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਫੜ੍ਹਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਖਿਡਾਰੀਆਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਲਿਆ ਹਿੱਸਾ <br/> ਅਗਲੀ ਖ਼ਬਰ ਬਿਹਾਰ ਫਾਊਾਡੇਸ਼ਨ (ਪੰਜਾਬ ਤੇ ਚੰਡੀਗੜ੍ਹ ਚੈਪਟਰ) ਵਲੋਂ ਸਮਾਗਮ 1 ਨੂੰ
Ad Position 24