ਖਰੜ, 25 ਫ਼ਰਵਰੀ (ਜੰਡਪੁਰੀ)-ਹਲਕਾ ਖਰੜ ਦੇ ਵੱਡੀ ਗਿਣਤੀ ਨੌਜਵਾਨਾਂ ਦੀ ਟੀਮ ਵਲੋਂ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ ਭਾਜਪਾ 'ਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕੀਤੀ ਗਈ | ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਅੱਜ ਦਾ ਨੌਜਵਾਨ ਸਮਝ ਚੁੱਕਾ ਹੈ ਕਿ ਪੰਜਾਬ ਦਾ ਸੁਨਹਿਰੀ ਭਵਿੱਖ ਭਾਜਪਾ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਪਾਰਟੀ 'ਚ ਸ਼ਾਮਿਲ ਹੋਣ ਲਈ ਉਤਸ਼ਾਹ ਭਾਜਪਾ ਦੀਆਂ ਨੀਤੀਆਂ 'ਤੇ ਭਰੋਸੇ ਦੀ ਨਿਸ਼ਾਨੀ ਹੈ | ਇਸ ਮੌਕੇ ਨੌਜਵਾਨ ਆਗੂ ਸੁੱਖੂ ਕੁਰਾਲੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਰਣਜੀਤ ਸਿੰਘ ਗਿੱਲ ਦੀ ਲੋਕ ਸੇਵਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਭਾਜਪਾ 'ਚ ਸ਼ਾਮਿਲ ਹੋਣ ਦੀ ਇੱਛਾ ਜਾਹਿਰ ਕੀਤੀ ਅਤੇ ਆਉਣ ਵਾਲੇ ਦਿਨਾਂ 'ਚ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਵੱਡਾ ਪ੍ਰੋਗਰਾਮ ਉਲੀਕ ਕੇ ਭਾਜਪਾ 'ਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਦੇਸਰਾਜ ਪੋਸਵਾਲ ਚੇਅਰਮੈਨ ਮਾਰਕੀਟ ਕਮੇਟੀ, ਅਮਨ ਪਹਿਲਵਾਨ ਕੁਰਾਲੀ, ਸੰਨੀ ਸਹੌੜਾਂ, ਸੁੱਖੀ ਪੰਚ ਪੜਛ, ਪਰਵਿੰਦਰ ਸਿੰਘ ਅੱਲ੍ਹਾਪੁਰ, ਆਸ਼ੂ ਰਾਣਾ, ਲਾਡੀ ਰੁੜਕੀ, ਗੱਗੀ ਖਰੜ, ਹਰਮਨ ਬਾਵਾ ਤੇ ਅਰਨਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |