19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਰਿਆਣਾ ਵਿਧਾਨ ਸਭਾ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 26-02-2026
ਚੰਡੀਗੜ੍ਹ, 25 ਫ਼ਰਵਰੀ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਨੇ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਇੱਕ ਵਿੱਦਿਅਕ ਦੌਰਾ ਕੀਤਾ ਗਿਆ | ਸਿਫ਼ਰ ਕਾਲ ਦੌਰਾਨ ਲਗਪਗ ਪੰਜਾਹ ਅੰਡਰ ਗ੍ਰੈਜੁਏਟ ਵਿਦਿਆਰਥੀਆਂ ਨੇ ਫੈਕਲਟੀ ਮੈਂਬਰਾਂ ਅਤੇ ਸਟਾਫ਼ ਦੇ ਨਾਲ ਸਦਨ ਦੀ ਕਾਰਵਾਈ ਦਾ ਨਿਰੀਖਣ ਕੀਤਾ | ਇਸ ਫੇਰੀ ਨੇ ਵਿਧਾਨਕ ਕੰਮਕਾਜ, ਕਾਰਜਕਾਰੀ ਜਵਾਬਦੇਹੀ ਅਤੇ ਬਜਟ ਸੰਬੰਧੀ ਵਿਚਾਰ-ਵਟਾਂਦਰੇ ਦਾ ਸਿੱਧਾ ਅਨੁਭਵ ਪ੍ਰਦਾਨ ਕੀਤਾ | ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਯੂਨੀਵਰਸਿਟੀ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਦਾ ਸਦਨ ਵਿਚ ਸਵਾਗਤ ਕੀਤਾ | ਵਿਦਿਆਰਥੀਆਂ ਨੇ ਸਪੀਕਰ ਅਤੇ ਵਿਧਾਨ ਸਭਾ ਦੇ ਮੈਂਬਰਾਂ ਨੂੰ ਵੱਖ-ਵੱਖ ਮੁੱਖ ਨੀਤੀਆਂ ਅਤੇ ਮੁੱਦਿਆਂ 'ਤੇ ਚਰਚਾ ਕਰਦੇ ਦੇਖਿਆ | ਇਹ ਪਹਿਲਕਦਮੀ ਪੰਜਾਬ ਯੂਨੀਵਰਸਿਟੀ ਦੇ ਸਮਾਜਿਕ ਵਿਗਿਆਨ ਸਿੱਖਿਆ ਵਿਚ ਖੇਤਰ-ਅਧਾਰਤ ਸਿੱਖਿਆ 'ਤੇ ਜ਼ੋਰ ਦੇਣ ਦਾ ਹਿੱਸਾ ਹੈ | ਲੋਕਤੰਤਰੀ ਸੰਸਥਾਵਾਂ ਨਾਲ ਸਿੱਧੇ ਤੌਰ 'ਤੇ ਜੁੜ ਕੇ ਵਿਦਿਆਰਥੀ ਸੰਵਿਧਾਨਕ ਪ੍ਰਕਿਰਿਆਵਾਂ, ਸ਼ਾਸਨ ਵਿਧੀਆਂ ਅਤੇ ਜਨਤਕ ਨੀਤੀ ਬਾਰੇ ਵਿਹਾਰਕ ਸਮਝ ਪ੍ਰਾਪਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਹਰਿਆਣਾ ਸਰਕਾਰ ਰੱਖ ਰਹੀ ਹੈ ਜਨਤਾ ਦੇ ਪੈਸੇ ਦੀ ਇਕ-ਇਕ ਪਾਈ ਦਾ ਹਿਸਾਬ- ਮੁੱਖ ਮੰਤਰੀ <br/>
Ad Position 24