ਐੱਸ. ਏ. ਐੱਸ. ਨਗਰ, 25 ਫ਼ਰਵਰੀ (ਪ੍ਰੋ. ਅਵਤਾਰ ਸਿੰਘ)-ਭਾਰਤੀ ਸੈਨਾ ਵਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਜ਼ਿਲ੍ਹਾ ਮੁਹਾਲੀ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ 1 ਜੁਲਾਈ 2005 ਤੋਂ ਲੈ ਕੇ 1 ਜੁਲਾਈ 2009 (ਦੋਵੇਂ ਦਿਨ ਸਮੇਤ) ਦਰਮਿਆਨ ਹੋਣੀ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in 'ਤੇ ਜਾ ਕੇ ਆਪਣੀਆਂ ਅਰਜ਼ੀਆਂ ਭਰ ਸਕਦੇ ਹਨ ਅਤੇ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਆਗਾਮੀ 1 ਅਪ੍ਰੈਲ ਹੈ | ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਅਰਜ਼ੀ ਭਰਨ ਤੋਂ ਪਹਿਲਾਂ ਵੈੱਬਸਾਈਟ 'ਤੇ ਦਿੱਤੀਆਂ ਯੋਗਤਾ ਸ਼ਰਤਾਂ ਅਤੇ ਹਦਾਇਤਾਂ ਨੂੰ ਧਿਆਨ ਨਾਲ ਪੜਿ੍ਹਆ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਯੋਗਤਾ ਪੂਰੀ ਕਰਦੇ ਨੌਜਵਾਨਾਂ ਨੂੰ ਦੇਸ਼ ਸੇਵਾ ਦਾ ਇਹ ਮੌਕਾ ਹਾਸਿਲ ਕਰਨ ਅਤੇ ਅਨੁਸ਼ਾਸਿਤ ਅਤੇ ਸਨਮਾਨਯੋਗ ਕਰੀਅਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ |