19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਆਵਾਜ਼ ਨੂੰ 'ਆਪ' ਸਰਕਾਰ ਦਬਾ ਨਹੀਂ ਸਕਦੀ-ਬੰਨੀ ਕੰਗ

Ad Position 21
No active advertisement
ਅਜੀਤ ਡੈਸਕ 26-02-2026
ਖਰੜ, 25 ਫ਼ਰਵਰੀ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੱਦੀ ਪਿੰਡ ਰਾਮਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ਦੀ ਚਾਰਦੀਵਾਰੀ ਨੂੰ ਪੰਜਾਬ ਦੀ ਮੌਜ਼ੂਦਾ 'ਆਪ' ਸਰਕਾਰ ਵਲੋਂ ਬਿਨਾਂ ਕੋਈ ਨੋਟਿਸ ਦਿੱਤੇ ਢਾਹ ਦਿੱਤਾ ਗਿਆ, ਪਰ ਸਰਕਾਰ ਅਜਿਹੀਆਂ ਕਾਰਵਾਈਆਂ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਤੇ ਸਮੁੱਚੀ ਕਾਂਗਰਸ ਪਾਰਟੀ ਵਿਧਾਇਕ ਖਹਿਰਾ ਦੇ ਨਾਲ ਖੜ੍ਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਖਰੜ ਦੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਸਮੇਂ-ਸਮੇਂ ਸਿਰ 'ਆਪ' ਸਰਕਾਰ ਦੇ ਕਾਰਨਾਮਿਆਂ ਨੂੰ ਪੰਜਾਬ ਦੀ ਜਨਤਾ ਦੇ ਸਾਹਮਣੇ ਨੰਗਾ ਕਰਦੀ ਆ ਰਹੀ ਹੈ ਅਤੇ ਇਸ ਤੋਂ ਖ਼ਫ਼ਾ ਹੋ ਕੇ ਸਰਕਾਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਪੰਜਾਬ ਦੇ ਲੋਕ 'ਆਪ' ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ |


Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਜਾਂਚ ਕੈਂਪ ਲਗਾਏ <br/> ਅਗਲੀ ਖ਼ਬਰ ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਫ਼ੌਜ ਵਲੋਂ ਆਨਲਾਈਨ ਅਰਜ਼ੀਆਂ ਦੀ ਮੰਗ <br/>
Ad Position 24