19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਜਾਂਚ ਕੈਂਪ ਲਗਾਏ <br/>

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-'ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ' ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਵੱਖ-ਵੱਖ ਥਾਈਾ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਗੁਣਵੱਤਾਪੂਰਨ ਦੇਖਭਾਲ ਪ੍ਰਦਾਨ ਕਰਨਾ ਅਤੇ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ | ਉਨ੍ਹਾਂ ਕਿਹਾ ਕਿ ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ ਹੈ | ਜੇਕਰ ਗਰਭਵਤੀ ਔਰਤਾਂ ਖ਼ਾਸ ਕਰਕੇ ਉੱਚ ਜ਼ੋਖ਼ਮ ਵਾਲੀਆਂ ਔਰਤਾਂ ਦੀ ਸਮੇਂ-ਸਮੇਂ 'ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ. ਐੱਨ. ਸੀ. ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਹੈ | ਡਾ. ਜੈਨ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਉੱਚ ਜ਼ੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਜਾਂਦੀ ਹੈ | ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵਲੋਂ ਲਾਭ ਉਠਾਇਆ ਜਾ ਚੁੱਕਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਿੰਡ ਰਾਜੋਮਾਜਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਆਵਾਜ਼ ਨੂੰ 'ਆਪ' ਸਰਕਾਰ ਦਬਾ ਨਹੀਂ ਸਕਦੀ-ਬੰਨੀ ਕੰਗ
Ad Position 24