19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਿਧਾਇਕ ਰੰਧਾਵਾ ਵਲੋਂ ਪਿੰਡ ਰਾਜੋਮਾਜਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 26-02-2026
ਲਾਲੜੂ, 25 ਫ਼ਰਵਰੀ (ਰਾਜਬੀਰ ਸਿੰਘ)-ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਰਾਜੋਮਾਜਰਾ ਵਿਖੇ ਲਗਪਗ 16 ਲੱਖ ਰੁ. ਦੀ ਲਾਗਤ ਨਾਲ ਗੁਰੂ ਘਰ ਨੂੰ ਜਾਣ ਵਾਲੀਆਂ ਗਲੀਆਂ ਦੀ ਨਵੀਂ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ ਅਤੇ ਗੁਰੂ ਘਰ ਤੱਕ ਪਹੁੰਚ ਹੋਰ ਸੁਚੱਜੀ ਬਣੇਗੀ | ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪਿੰਡਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਗੁਰੂ ਘਰ ਸਿਰਫ ਧਾਰਮਿਕ ਅਸਥਾਨ ਨਹੀਂ, ਸਗੋਂ ਸਮਾਜਿਕ ਏਕਤਾ ਅਤੇ ਸਾਂਝ ਦਾ ਕੇਂਦਰ ਹੁੰਦਾ ਹੈ, ਇਸ ਲਈ ਉਥੇ ਤੱਕ ਸਾਫ਼-ਸੁਥਰੀਆਂ ਅਤੇ ਮਜ਼ਬੂਤ ਸੜਕਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰਨਾਂ ਪਿੰਡਾਂ 'ਚ ਵੀ ਲਗਾਤਾਰ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਪਿੰਡ 'ਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਬੀ. ਡੀ. ਪੀ. ਓ. ਡੇਰਾਬੱਸੀ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਜਾਂਚ ਕੈਂਪ ਲਗਾਏ <br/>
Ad Position 24