19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿਟੀਜ਼ਨ ਵੈੱਲਫ਼ੇਅਰ ਕਲੱਬ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 26-02-2026
ਖਰੜ, 25 ਫਰਵਰੀ (ਜੰਡਪੁਰੀ)-ਸਿਟੀਜਨ ਵੈੱਲਫ਼ੇਅਰ ਕਲੱਬ ਖਰੜ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਦੇਸੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਦੀ ਯਾਦ 'ਚ 23 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਪਿ੍ੰ. ਗੁਰਮੀਤ ਖਰੜ, ਅਸ਼ੋਕ ਬਜਹੇੜੀ ਤੇ ਬਲਵਿੰਦਰ ਸਿੰਘ ਰੱਤੋਂ ਨੇ ਦੱਸਿਆ ਕਿ ਕਲੱਬ ਵਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ 23 ਮਾਰਚ ਨੂੰ ਜਨਰਲ ਜਾਂਚ ਕਰਵਾਈ ਜਾਵੇਗੀ, ਜਦਕਿ 24 ਮਾਰਚ ਤੋਂ ਲਗਾਤਾਰ ਚਿੱਟੇ ਮੋਤੀਏ ਤੋਂ ਪੀੜਤ ਮਰੀਜ਼ਾਂ ਦੇ ਆਪ੍ਰੇਸ਼ਨ ਕਰਵਾਏ ਜਾਣਗੇ | ਇਸੇ ਦੌਰਾਨ ਕਲੱਬ ਦੇ ਸੀਨੀਅਰ ਮੈਂਬਰ ਜਾਗਰ ਸਿੰਘ, ਮੰਗਤ ਵਰਮਾ ਤੇ ਸ਼ਿਸ਼ੂਪਾਲ ਨੇ ਦੱਸਿਆ ਕਿ ਇਹ ਕਲੱਬ ਵਲੋਂ ਲਗਾਇਆ ਜਾਣ ਵਾਲਾ 31ਵਾਂ ਕੈਂਪ ਹੈ, ਜਿਸ ਦੌਰਾਨ ਮਰੀਜ਼ਾਂ ਨੂੰ ਲੈਂਜ, ਦਵਾਈਆਂ ਤੇ ਐਨਕਾਂ ਆਦਿ ਕਲੱਬ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ | ਅੰਤ 'ਚ ਅਮਰਜੀਤ ਸਿੰਘ, ਜਸਵਿੰਦਰ ਸਿੰਘ ਨਿਆਮੀਆਂ, ਜਗਤਾਰ ਸਿੰਘ, ਬਹਾਦਰ ਸਿੰਘ, ਜਸਪਾਲ ਸਿੰਘ ਸਰਪੰਚ ਤੇ ਦਲਜੀਤ ਸਿੰਘ ਨੇ ਦੱਸਿਆ ਕਿ ਕੈਂਪ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਲੋੜਵੰਦ ਮਰੀਜ਼ਾਂ ਤੱਕ ਪਹੁੰਚ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਇੰਚਾਰਜ ਵਲੋਂ ਕਰੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਿੰਡ ਰਾਜੋਮਾਜਰਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>
Ad Position 24