19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਟ੍ਰੈਫ਼ਿਕ ਇੰਚਾਰਜ ਵਲੋਂ ਕਰੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਲਾਲੜੂ, 25 ਫਰਵਰੀ (ਰਾਜਬੀਰ ਸਿੰਘ)-ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ਼ਿਕ ਪੁਲਿਸ ਹੰਡੇਸਰਾ ਦੇ ਇੰਚਾਰਜ ਦਲੀਪ ਸਿੰਘ ਵਲੋਂ ਕਰੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਟਿੱਪਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਟ੍ਰੈਫ਼ਿਕ ਇੰਚਾਰਜ ਨੇ ਹਾਜ਼ਰੀਨਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਵਾਹਨਾਂ ਚਾਲਕਾਂ ਲਈ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਟਿੱਪਰ ਮਾਲਕਾਂ ਤੇ ਚਾਲਕਾਂ ਨੂੰ ਉਚੇਚੇ ਤੌਰ 'ਤੇ ਕਿਹਾ ਕਿ ਟਿੱਪਰਾਂ ਵਿਚ ਸਮਰੱਥਾ ਤੋਂ ਵੱਧ ਮਾਲ ਨਾ ਲੋਡ ਕੀਤਾ ਜਾਵੇ ਕਿਉਂਕਿ ਓਵਰਲੋਡ ਟਿੱਪਰ ਹੀ ਹਾਦਸਿਆਂ ਦਾ ਮੁੱਖ ਕਾਰਨ ਬਣਦੇ ਹਨ | ਉਨ੍ਹਾਂ ਕਿਹਾ ਕਿ ਰੇਤ, ਬਜਰੀ ਜਾਂ ਹੋਰ ਸਮੱਗਰੀ ਲਿਜਾਣ ਸਮੇਂ ਟਿੱਪਰਾਂ ਨੂੰ ਤਿ੍ਪਾਲ ਨਾਲ ਚੰਗੀ ਤਰ੍ਹਾਂ ਢੱਕਣਾ ਜ਼ਰੂਰੀ ਹੈ ਅਤੇ ਰਿਹਾਇਸ਼ੀ ਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਟਿੱਪਰਾਂ ਦੀ ਸਪੀਡ ਨਿਰਧਾਰਤ ਸੀਮਾ 'ਤੇ ਹੀ ਰੱਖੀ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਹਰ ਵਾਹਨ 'ਤੇ ਹਾਈ-ਸਕਿਊਰਿਟੀ ਨੰਬਰ ਪਲੇਟ ਲਗਾਈ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਦੇ ਚਲਾਨ ਕੱਟਣਾ ਨਹੀ, ਬਲਕਿ ਉਨ੍ਹਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਫੜਿ੍ਹਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਨਿਰੰਤਰ ਜਾਂਚ ਕੀਤੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰੈਸ਼ਰ ਯੂਨੀਅਨ ਹੰਡੇਸਰਾ ਦੇ ਪ੍ਰਧਾਨ ਬਲਬੀਰ ਸਿੰਘ ਸੰਧੂ, ਅਜੀਤ ਗੋਇਲ, ਅੰਸ਼ੂਲ ਅਗਰਵਾਲ, ਰੋਹਿਤ ਸਿੰਗਲਾ, ਸੁਖਵੀਰ ਸੈਣੀ, ਇਕਬਾਲ ਸੈਣੀ, ਵਿਜੈ ਕੁਮਾਰ, ਗੁਰਚਰਨ ਸਿੰਘ ਤੇ ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਸੈਕਟਰ-79 ਦੀ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਦੀ ਮੀਟਿੰਗ ਹੋਈ
Ad Position 24