ਐੱਸ. ਏ. ਐੱਸ. ਨਗਰ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਖ਼ਾਲਸਾ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਤੋਂ ਸਜਾਏ ਗਏ ਨਗਰ ਕੀਰਤਨ ਦਾ ਅੱਜ ਮੁਹਾਲੀ ਦੇ ਸੈਕਟਰ-79 ਵਿਖੇ ਪੁੱਜਣ 'ਤੇ ਖੇਤਰ ਦੀ ਸੰਗਤ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਜਿਥੇ ਨਗਰ ਕੀਰਤਨ 'ਚ ਸ਼ਾਮਿਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਰੁਮਾਲਾ ਸਾਹਿਬ ਭੇਟ ਕੀਤਾ ਗਿਆ, ਉਥੇ ਹੀ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਵਿਚਕਾਰ ਗਰਮ ਦੁੱਧ ਅਤੇ ਮਠਿਆਈਆਂ ਵੀ ਵਰਤਾਈਆਂ ਗਈਆਂ | ਇਸ ਮੌਕੇ ਕਮੇਟੀ ਮੈਂਬਰ ਗੁਰਮੀਤ ਸਿੰਘ, ਧਰਮਵੀਰ ਸਿੰਘ, ਇੰਦਰਜੀਤ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਹਰਬਿੰਦਰ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਬਲਿਹਾਰ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਤੇ ਕੁਲਦੀਪ ਸਿੰਘ ਸਮੇਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੀ ਹਾਜ਼ਰ ਸਨ |