ਐੱਸ. ਏ. ਐੱਸ. ਨਗਰ, 25 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਨਿਸਟਰੀਅਲ ਸਟਾਫ਼ ਯੂਨੀਅਨ, ਸਿੱਖਿਆ ਵਿਭਾਗ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਪੰਜਾਬ ਮੈਡਮ ਸੋਨਾਲੀ ਗਿਰੀ ਨੂੰ ਮਿਲਿਆ | ਇਸ ਮੌਕੇ ਯੂਨੀਅਨ ਆਗੂਆਂ ਵਲੋਂ ਮਨਿਸਟਰੀਅਲ ਸਟਾਫ਼ ਸਿੱਖਿਆ ਵਿਭਾਗ ਦੇ ਖੇਤਰੀ ਦਫ਼ਤਰਾਂ ਤੇ ਫ਼ੀਲਡ ਨਾਲ ਸੰਬੰਧਿਤ ਦਫਤਰੀ ਕਾਮਿਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਰੱਖਿਆ ਗਿਆ | ਇਸ ਮੌਕੇ ਸਿੱਖਿਆ ਸਕੱਤਰ ਵਲੋਂ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਿਆ ਗਿਆ ਅਤੇ ਉਨ੍ਹਾਂ ਦੇ ਜਲਦ ਤੋਂ ਜਲਦ ਹੱਲ ਲਈ ਸਕਾਰਾਤਮਕ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ, ਜਿਸ 'ਤੇ ਯੂਨੀਅਨ ਆਗੂਆਂ ਨੇ ਉਮੀਦ ਜਤਾਈ ਕਿ ਮੰਗਾਂ 'ਤੇ ਤੁਰੰਤ ਕਾਰਵਾਈ ਹੋਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਰਾਹਤ ਮਿਲੇਗੀ | ਇਸ ਮੌਕੇ ਕਿਰਨ ਪ੍ਰਾਸ਼ਰ ਮੁਹਾਲੀ, ਗੁਰਬਾਜਪ੍ਰੀਤ ਸਿੰਘ ਮੁਹਾਲੀ, ਮਲਕੀਤ ਸਿੰਘ, ਅਨੀਰੁਧ ਮੋਦਗਿਲ, ਪਰਮਪਾਲ ਸਿੰਘ, ਸੁਰਿੰਦਰਪਾਲ ਸਿੰਘ, ਸੰਦੀਪ ਭੱਟ, ਅਮਨਇੰਦਰ ਸਿੰਘ, ਰਾਗਵਨ ਗਾਚਲੀ, ਜੁਪਿੰਦਰਪਾਲ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਸੇਵਕ ਸਿੰਘ ਆਦਿ ਆਗੂ ਹਾਜ਼ਰ ਸਨ |