19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 26-02-2026
ਚੰਡੀਗੜ੍ਹ, 25 ਫ਼ਰਵਰੀ (ਮਾਰਕੰਡਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ-43 ਚੰਡੀਗੜ੍ਹ ਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦੌਰਾ ਕੀਤਾ | ਜਿੱਥੇ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਦੇ ਆਉਣ 'ਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਗੱਲਬਾਤ ਦੌਰਾਨ ਬਾਰ ਦੇ ਮੈਂਬਰਾਂ ਨੇ ਸੰਸਦ ਮੈਂਬਰ ਸੰਧੂ ਨੂੰ ਵਕੀਲਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਇਆ | ਸੰਸਦ ਮੈਂਬਰ ਸੰਧੂ ਨੇ ਸਾਰੇ ਮੁੱਦਿਆਂ ਨੂੰ ਧੀਰਜ ਅਤੇ ਗੰਭੀਰਤਾ ਨਾਲ ਸੁਣਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਿਕ ਭਰੋਸਾ ਦਿੱਤਾ | ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਨੇ ਬਾਰ ਵਲੋਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਵਕੀਲ ਚੈਂਬਰ ਕੰਪਲੈਕਸ ਦੀ ਛੱਤ ਦੀ ਮੁਰੰਮਤ ਅਤੇ ਵਾਟਰਪ੍ਰੂਫਿੰਗ ਸਬੰਧੀ ਇਕ ਮੰਗ ਪੱਤਰ ਸੌਂਪਿਆ | ਜਵਾਬ ਵਿਚ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਵਕੀਲ ਨਿਆਂ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ | ਆਪਣੇ ਕੰਮ ਵਾਲੀ ਥਾਂ 'ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ | ਉਨ੍ਹਾਂ ਭਰੋਸਾ ਦਿਵਾਉਂਦਾ ਹਾਂ ਕਿ ਇਹ ਕੰਮ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਸੰਦੀਪ ਗੁੱਜਰ ਨੇ ਬਾਰ ਵਲੋਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪੋਲੀਟੈਕਨਿਕ ਕਾਲਜ ਖ਼ੂਨੀਮਾਜਰਾ ਵਿਚਲੀ 'ਵਿੰਗਜ਼' ਨਾਮਕ ਕੰਟੀਨ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਨਵੇਂ ਰਾਹ... ਅਗਲੀ ਖ਼ਬਰ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ <br/>
Ad Position 24