19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਕਾਰੀ ਪੋਲੀਟੈਕਨਿਕ ਕਾਲਜ ਖ਼ੂਨੀਮਾਜਰਾ ਵਿਚਲੀ 'ਵਿੰਗਜ਼' ਨਾਮਕ ਕੰਟੀਨ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇਗੀ- ਡੀ. ਸੀ. <br/>

Ad Position 21
No active advertisement
ਅਜੀਤ ਡੈਸਕ 26-02-2026
ਖਰੜ, 25 ਫ਼ਰਵਰੀ (ਗੁਰਮੁੱਖ ਸਿੰਘ ਮਾਨ)-ਸਰਕਾਰੀ ਪੌਲੀਟੈਕਨਿਕ ਕਾਲਜ ਖ਼ੂਨੀਮਾਜਰਾ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਆਟੀਜ਼ਮ ਸਪੈਕਟਰਮ ਨਾਲ ਸੰਬੰਧਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 'ਟਕ ਸ਼ਾਪ-ਕਮ-ਕੰਟੀਨ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਾਲਜ ਕੈਂਪਸ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟਾ ਵੀ ਲਗਾਇਆ | ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਡੀ. ਸੀ. ਨੇ ਕਿਹਾ ਕਿ 'ਵਿੰਗਜ਼' ਨਾਮਕ ਇਹ ਕੰਟੀਨ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇਗੀ ਅਤੇ ਇਹ ਸਾਬਿਤ ਕਰੇਗੀ ਕਿ ਜੀਵਨ ਦੀਆਂ ਚੁਣੌਤੀਆਂ ਦੇ ਬਾਵਜੂਦ ਉਹ ਕਾਫ਼ੀ ਕੁਝ ਹਾਸਿਲ ਕਰਨ ਦੀ ਸਮਰੱਥਾ ਰੱਖਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰਨਾਂ ਲੋਕਾਂ ਨਾਲ ਰੋਜ਼ਾਨਾ ਸੰਪਰਕ ਨਾਲ ਸਮਾਜ ਨੂੰ ਉਨ੍ਹਾਂ ਦੀ ਯੋਗਤਾ ਬਾਰੇ ਜਾਣਕਾਰੀ ਮਿਲੇਗੀ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣ ਸਕਣਗੇ | ਉਨ੍ਹਾਂ ਦੱਸਿਆ ਕਿ ਹਰਮਨ ਸ਼ਰਮਾ ਤੇ ਨਿਮਿਤ ਡੋਗਰਾ ਬਾਰ੍ਹਵੀਂ ਪਾਸ ਹਨ ਤੇ ਦੋਵਾਂ ਨੇ ਅਥਲੈਟਿਕਸ ਅਤੇ ਸਾਈਕਲਿੰਗ 'ਚ ਰਾਸ਼ਟਰੀ ਪੱਧਰ 'ਤੇ ਭਾਗ ਲੈਂਦੇ ਹੋਏ ਸੋਨੇ ਦੇ ਤਗ਼ਮੇ ਹਾਸਿਲ ਕੀਤੇ ਹਨ | ਜ਼ਿਲ੍ਹਾ ਰੈੱਡ ਕਰਾਸ ਦੇ ਇਸ ਉਪਰਾਲੇ ਨੂੰ ਪਾਇਲਟ ਪ੍ਰਾਜੈਕਟ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਹੋਰਨਾਂ ਸਿੱਖਿਆ ਸੰਸਥਾਵਾਂ 'ਚ ਵੀ ਇਸ ਤਰ੍ਹਾਂ ਦੇ ਰੁਜ਼ਗਾਰ-ਕੇਂਦਰਿਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਹੋਰ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਮੌਕੇ ਪੈਦਾ ਕੀਤੇ ਜਾ ਸਕਣ | ਉਨ੍ਹਾਂ ਕਿਹਾ ਕਿ ਸਮਾਜ ਨਾਲ ਰੋਜ਼ਾਨਾ ਸੰਪਰਕ ਨਾਲ ਇਹ ਨੌਜਵਾਨ ਵਿਵਹਾਰਕ ਜੀਵਨ ਅਨੁਭਵ ਹਾਸਿਲ ਕਰਨਗੇ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧੇਗਾ | ਉਨ੍ਹਾਂ ਕਿਹਾ ਕਿ ਹਰਮਨ ਸ਼ਰਮਾ ਤੇ ਨਿਮਿਤ ਡੋਗਰਾ ਦੀ ਸਹਾਇਤਾ ਲਈ ਸੁਖਜਿੰਦਰ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੰਟੀਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ | ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵਲੋਂ ਹੀ ਕੰਟੀਨ ਲਈ ਲੋੜੀਂਦਾ ਸਾਰਾ ਸਾਮਾਨ ਉਪਲੱਬਧ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਕੰਮ ਲਈ ਉੱਚਿਤ ਮਿਹਨਤਾਨੇ ਦੀ ਰਾਸ਼ੀ ਦਿੱਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ, ਸਕੱਤਰ ਰੈੱਡ ਕਰਾਸ ਹਰਬੰਸ ਸਿੰਘ, ਪਿ੍ੰ. ਰੇਖਾ ਕਿਰਨ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈੱਕ ਤੇ ਸਰਵੇ ਆਫ਼ ਇੰਡੀਆ ਵਿਚਕਾਰ ਭੂ-ਸਥਾਨਕ ਵਿਗਿਆਨ 'ਚ ਅਕਾਦਮਿਕ ਅਤੇ ਖੋਜਾਂ ਨੂੰ ਮਜ਼ਬੂਤ ਕਰਨ ਲਈ ਐੱਮ. ਓ. ਯੂ 'ਤੇ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੀਤਾ ਦੌਰਾ <br/>
Ad Position 24