19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਯੁਵਕ ਕਲੱਬ ਪਾਲਿਸੀ-2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਵਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ-2025 ਦੀ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦੀ ਰੌਸ਼ਨੀ 'ਚ ਗ਼ੈਰ-ਸਰਗਰਮ ਕਲੱਬਾਂ ਦੀ ਰਜਿਸਟ੍ਰੇਸ਼ਨ 'ਤੇ ਪੁਨਰ ਵਿਚਾਰ ਕੀਤਾ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜ਼ਿਲ੍ਹਾ ਮੁਹਾਲੀ ਨੇ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸੰਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗ਼ਗੈਰ-ਸਰਗਰਮ ਯੂਥ ਕਲੱਬਾਂ ਦੀ ਰਜਿਸਟ੍ਰੇਸ਼ਨ ਨੂੰ ਰੱਦ ਕਰਨ ਦਾ ਫ਼ੈਸਲਾ ਬੀਤੀ 21 ਜਨਵਰੀ ਨੂੰ ਅਖ਼ਬਾਰਾਂ 'ਚ ਦਿੱਤੇ ਗਏ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਵਿਭਾਗ ਨਾਲ ਐਫੀਲੀਏਟਿਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀਂ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੁਹਾਲੀ ਦੇ ਦਫ਼ਤਰ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਵਲੋਂ ਨੋਟਿਸ ਦੀ ਪਾਲਣਾ ਹਿੱਤ ਆਗਾਮੀ 10 ਮਾਰਚ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ | ਉਨ੍ਹਾਂ ਕਿਹਾ ਕਿ ਵਾਰ-ਵਾਰ ਵਟਸਐੱਪ ਗਰੁੱਪ 'ਚ ਦੱਸਣ ਦੇ ਬਾਵਜੂਦ ਹੁਣ ਤੱਕ ਕਿਸੇ ਕਲੱਬ ਦੀ ਫਾਈਲ ਪ੍ਰਾਪਤ ਨਹੀਂ ਹੋਈ | ਉਨ੍ਹਾਂ ਕਿਹਾ ਕਿ ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵਲੋਂ ਕਾਰਗੁਜ਼ਾਰੀ ਰਿਪੋਰਟ ਨਿਰਧਾਰਤ ਸਮੇਂ ਦੇ ਅੰਦਰ ਜਮ੍ਹਾਂ ਕਰਵਾਉਣੀ ਜ਼ਰੂਰੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਮੇਂ ਵਿਭਾਗ ਨਾਲ 390 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਕਲੱਬਾਂ ਦੀ ਸਰਗਰਮੀ ਨਹੀਂ ਦਿਖਾਈ ਦੇ ਰਹੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਈ ਇਲਾਕਿਆਂ 'ਚ ਸਵੇਰ ਵੇਲੇ ਪੈ ਰਹੀ ਹੈ ਸੰਘਣੀ ਧੁੰਦ <br/> ਅਗਲੀ ਖ਼ਬਰ ਕੌਲੀ–ਸਰਾਏ ਬੰਜਾਰਾ ਬਾਈਪਾਸ ਰੇਲ ਲਾਈਨ ਸਰਵੇਖਣ ਨੂੰ ਮਿਲੀ ਮਨਜ਼ੂਰੀ-ਬਿੱਟੂ <br/>
Ad Position 24