19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੁਲਵੰਤ ਸਿੰਘ 'ਆਪ' ਦੇ ਬੀ. ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 26-02-2026
ਡੇਰਾਬੱਸੀ, 25 ਫਰਵਰੀ (ਗੁਰਮੀਤ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸਿਤਾਰਪੁਰ ਦੇ ਸਰਗਰਮ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਕੁਲਵੰਤ ਸਿੰਘ ਨੂੰ ਡੇਰਾਬੱਸੀ ਹਲਕੇ ਦੇ ਬੀ. ਸੀ. ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਹੈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਯੋਗ ਪ੍ਰਤੀਨਿੱਧਤਾ ਦੇਣ ਲਈ ਵਚਨਬੱਧ ਰਹੀ ਹੈ ਅਤੇ ਬੀ. ਸੀ. ਭਾਈਚਾਰੇ ਨੂੰ ਮਜ਼ਬੂਤ ਆਵਾਜ਼ ਦੇਣ ਲਈ ਇਹ ਨਿਯੁਕਤੀ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪਾਰਟੀ ਦੇ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ 'ਤੇ ਵਿਚਰਨ ਵਾਲੇ ਵਰਕਰ ਹਨ, ਜੋ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ | ਵਿਧਾਇਕ ਰੰਧਾਵਾ ਨੇ ਆਸ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਨਾਲ ਕੁਲਵੰਤ ਸਿੰਘ ਬੀ. ਸੀ. ਭਾਈਚਾਰੇ ਦੇ ਮੁੱਦਿਆਂ ਨੂੰ ਸਰਕਾਰ ਅਤੇ ਸੰਗਠਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਲਿਜਾਣ 'ਚ ਅਹਿਮ ਭੂਮਿਕਾ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਲੱਗੇ ਕੂੜੇ ਦੇ ਢੇਰਾਂ ਨੇ ਖੋਲ੍ਹੀ ਪ੍ਰਸ਼ਾਸਨ ਦੀ ਬੇਪ੍ਰਵਾਹੀ ਦੀ ਪੋਲ <br/> ਅਗਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਨੇ ਖ਼ਤਰਨਾਕ ਉਦਯੋਗਿਕ ਵੇਸਟ ਖੁੱਲ੍ਹੇ 'ਚ ਸੁੱਟਣ 'ਤੇ ਅਲਜਰ ਮੈਡੀਕਲ ਸਿਸਟਮ ਨੂੰ ਲਗਾਇਆ 3 ਲੱਖ...
Ad Position 24