19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਇਨਸਾਨ ਹੰਕਾਰ ਕਾਰਨ ਗੁਰੂਆਂ ਵਲੋਂ ਦਰਸਾਏ ਗਏ ਮਾਰਗ ਤੋਂ ਭਟਕ ਗਿਆ ਹੈ- ਰਾਣਾ ਰਣਜੀਤ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 26-02-2026
ਮਾਜਰੀ, 25 ਫਰਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ 'ਤੇ ਹੋਈ ਰਾਜਨੀਤਿਕ ਕਾਨਫ਼ਰੰਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ, ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬ ਸਿੰਘ ਬਡਾਲੀ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ, ਨੰਬਰਦਾਰ ਜਗਤਾਰ ਸਿੰਘ ਸੰਗਤਪੁਰਾ, ਸਰਬਜੀਤ ਸਿੰਘ ਕਾਦੀਮਾਜਰਾ, ਤੇਜਿੰਦਰ ਸਿੰਘ ਕੁਰਾਲੀ, ਮਨਦੀਪ ਸਿੰਘ ਖਿਜ਼ਰਾਬਾਦ, ਹਰਦੀਪ ਸਿੰਘ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਾਬਾਦ, ਜਸਵੀਰ ਸਿੰਘ ਬਰਸਾਲਪੁਰ, ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਰੋਮੀ ਕੰਗ, ਯਾਦਵਿੰਦਰਾ ਸਿੰਘ ਬੰਨੀ ਕੰਗ, ਰਣਜੀਤ ਸਿੰਘ ਖੱਦਰੀ, ਸਾਬਕਾ ਚੇਅਰਮੈਨ ਕਿ੍ਪਾਲ ਸਿੰਘ ਖਿਜ਼ਰਾਬਾਦ, ਸਰਪੰਚ ਨਿਰਪਾਲ ਰਾਣਾ ਖਿਜ਼ਰਾਬਾਦ, ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਅਤੇ ਹਰਜੀਤ ਸਿੰਘ ਖਿਜ਼ਰਾਬਾਦ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਜੁਲਮ ਖ਼ਿਲਾਫ਼ ਲੜਾਈ ਲੜ ਕੇ ਜੁਲਮੀ ਹਕੂਮਤ ਦਾ ਨਾਸ਼ ਕੀਤਾ ਸੀ | ਉਨ੍ਹਾਂ ਸੰਦੇਸ਼ ਦਿੱਤਾ ਸੀ ਕਿ ਮਨੁੱਖ ਨੂੰ ਆਪਣੇ ਹਿਰਦੇ ਨੂੰ ਸ਼ੁੱਧ ਕਰਨ ਲਈ ਗੁਰਬਾਣੀ ਦਾ ਆਸਰਾ ਲੈਣਾ ਚਾਹੀਦਾ ਹੈ, ਪਰ ਇਨਸਾਨ ਹੰਕਾਰ ਵਿਚ ਘੁੰਮਦਾ ਹੋਇਆ ਗੁਰੂਆਂ ਵਲੋਂ ਦਰਸਾਏ ਗਏ ਮਾਰਗ ਤੋਂ ਭਟਕ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਰਜਾ ਅਨੁਸਾਰ ਹੀ ਹਰੇਕ ਕਾਰਜ ਸਫ਼ਲ ਹੁੰਦਾ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰਬਾਣੀ ਨਾਲ ਜੁੜ ਕੇ ਤੇ ਅੰਮਿ੍ਤਪਾਨ ਕਰਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਗੁਰਬਾਣੀ ਤੋਂ ਦੂਰ ਹੁੰਦੀ ਜਾ ਰਹੀ ਹੈ ਅਤੇ ਅਜਿਹੇ ਸਮਾਗਮ ਉਦੋਂ ਹੀ ਸਫ਼ਲ ਹੁੰਦੇ ਹਨ, ਜਦੋਂ ਵੱਧ ਤੋਂ ਵੱਧ ਨੌਜਵਾਨ ਕੇਸ ਰੱਖ ਕੇ ਗੁਰਬਾਣੀ ਨਾਲ ਜੁੜਨ | ਉਨ੍ਹਾਂ ਹਾਜ਼ਰ ਨੌਜਵਾਨਾਂ ਨੂੰ ਕੇਸਾਧਾਰੀ ਹੋਣ ਤੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ, ਗੁਰਮੀਤ ਸਿੰਘ ਮੀਆਂਪੁਰ ਚੰਗਰ, ਬਲਵਿੰਦਰ ਸਿੰਘ, ਜਸਪਾਲ ਸਿੰਘ ਤੇ ਬਲਦੇਵ ਸਿੰਘ ਆਦਿ ਨੇ ਰਾਜਸੀ ਆਗੂਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ |


ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਪਵਿੱਤਰ ਅਸਥਾਨ ਵਿਖੇ ਰਾਜਨੀਤਿਕ ਕਾਨਫ਼ਰੰਸ ਦੇ ਪੁੱਜੇ ਰਾਜਸੀ ਆਗੂਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਕੁਲਵੰਤ ਸਿੰਘ ਧੀਮਾਨ


Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਸਾਲਾਨਾ ਹੋਲੇ-ਮਹੱਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ ਲੱਗੇ ਕੂੜੇ ਦੇ ਢੇਰਾਂ ਨੇ ਖੋਲ੍ਹੀ ਪ੍ਰਸ਼ਾਸਨ ਦੀ ਬੇਪ੍ਰਵਾਹੀ ਦੀ ਪੋਲ <br/>
Ad Position 24