ਮਾਜਰੀ, 25 ਫਰਵਰੀ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਜਾਰੀ ਸਾਲਾਨਾ ਹੋਲੇ-ਮਹੱਲੇ ਦੇ ਅੱਜ ਦੂਜੇ ਦਿਨ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਅਤੇ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਕੀਤੀ | ਅੱਜ ਅੰਮਿ੍ਤ ਵੇਲੇ ਤੋਂ ਹੀ ਸੰਗਤਾਂ ਉਕਤ ਪਾਵਨ ਅਸਥਾਨਾਂ 'ਤੇ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ | ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਸਟੇਜ ਸੰਚਾਲਕ ਮਨਦੀਪ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਮਲਕੀਤ ਸਿੰਘ ਬੀ. ਏ., ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ਼, ਗਿਆਨੀ ਗੁਰਭੇਜ ਸਿੰਘ ਚਵਿੰਡਾ, ਗੁਰਜੀਤ ਸਿੰਘ ਘਟੌਰ, ਬੀਬੀ ਮੁਖਤਿਆਰ ਕੌਰ, ਗਿਆਨੀ ਗੁਰਨਾਮ ਸਿੰਘ ਮੋਹੀ ਤੇ ਹਰਜੀਤ ਸਿੰਘ ਐੱਮ. ਏ. ਸੁਡਵਾ ਵਾਲਿਆਂ ਦੇ ਜਥੇ ਸਮੇਤ ਹੋਰ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੰਘਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ | ਇਸੇ ਤਰ੍ਹਾਂ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਢਾਡੀ ਜਥੇ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਮਨਦੀਪ ਸਿੰਘ ਖਿਜ਼ਰਾਬਾਦ, ਗੁਰਮੀਤ ਸਿੰਘ ਮੀਆਂਪੁਰ ਚੰਗਰ, ਪ੍ਰੀਤਮ ਸਿੰਘ ਅਕਾਲੀ, ਅਮਰ ਸਿੰਘ ਅਕਾਲੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ , ਸਤਨਾਮ ਸਿੰਘ ਸੱਤਾ, ਬਲਬੀਰ ਸਿੰਘ ਮੰਗੀ, ਅਵਤਾਰ ਸਿੰਘ, ਇਕਬਾਲ ਸਿੰਘ, ਭੁਪਿੰਦਰ ਸਿੰਘ, ਕਿ੍ਪਾਲ ਸਿੰਘ ਸਾਬਕਾ ਚੇਅਰਮੈਨ, ਮਾ. ਹਰਮਿੰਦਰ ਸਿੰਘ ਖਿਜ਼ਰਾਬਾਦ, ਜਸਪਾਲ ਸਿੰਘ ਪਾਲੀ ਤੇ ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਵਿਚ ਸੰਗਤਾਂ ਹਾਜ਼ਰ ਸਨ | ਅੰਤ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਤੇ ਹੋਰਨਾਂ ਪ੍ਰਬੰਧਕਾਂ ਵਲੋਂ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ |