19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਨੂੰ ਲੈ ਕੇ ਡੀ. ਸੀ. ਵਲੋਂ ਸੀ. ਏ. ਗਮਾਡਾ ਤੇ ਐੱਸ. ਐੱਸ. ਪੀ. ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-02-2026
ਐੱਸ. ਏ. ਐੱਸ. ਨਗਰ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026, ਜੋ ਕਿ 13 ਤੋਂ ਲੈ ਕੇ 15 ਮਾਰਚ ਤੱਕ ਪਲਾਕਸ਼ਾ ਯੂਨੀਵਰਸਟੀ ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸੰਦਰਭ 'ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਸਮਾਗਮ ਵਾਲੇ ਸਥਾਨ ਵੱਲ ਜਾਣ ਵਾਲੇ ਸਾਰੇ ਪਹੁੰਚ ਮਾਰਗਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ | ਇਸ ਤੋਂ ਇਲਾਵਾ ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ ਦੀ ਸੁਵਿਧਾ ਲਈ ਸਥਾਨ ਦੇ ਨੇੜੇ ਪ੍ਰਸਤਾਵਿਤ ਪਾਰਕਿੰਗ ਥਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਡੀ. ਸੀ. ਨੇ
ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਸਾਰੀਆਂ ਬੁਨਿਆਦੀ ਅਤੇ ਲੌਜਿਸਟਿਕ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ | ਇਸ ਤੋਂ ਬਾਅਦ ਡੀ. ਸੀ. ਨੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨਾਲ ਟ੍ਰੈਫ਼ਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਤਾਂ ਜੋ ਨਿਵੇਸ਼ਕਾਂ, ਉਦਯੋਗਪਤੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਮੀਡੀਆ ਕਰਮਚਾਰੀਆਂ ਦੀ ਆਮਦ ਅਤੇ ਦਾਖ਼ਲਾ ਸੁਚਾਰੂ ਬਣਾਇਆ ਜਾ ਸਕੇ | ਇਸ ਮੌਕੇ ਸੰਭਾਵਿਤ ਮਹਿਮਾਨਾਂ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ ਪਾਰਕਿੰਗ ਪ੍ਰਬੰਧਾਂ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀ. ਸੀ. ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਬੰਧਿਤ ਵਿਭਾਗਾਂ ਅਤੇ ਭਾਗੀਦਾਰਾਂ ਦੇ ਸਹਿਯੋਗ ਨਾਲ ਸਮਾਗਮ ਵਾਲੇ ਸਥਾਨ ਵੱਲ ਜਾਣ ਵਾਲੇ ਮਾਰਗ ਲਗਭਗ ਫਾਈਨਲ ਕਰ ਲਏ ਗਏ ਹਨ ਤਾਂ ਜੋ ਟ੍ਰੈਫ਼ਿਕ ਦੀ ਸਮੱਸਿਆ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮੁਹਾਲੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਥੇ ਇਸ ਤਰ੍ਹਾਂ ਦਾ ਉੱਚ ਪੱਧਰੀ ਸਮਾਗਮ ਹੋ ਰਿਹਾ ਹੈ, ਜੋ ਕਿ ਜ਼ਿਲ੍ਹੇ 'ਚ ਨਵੇਂ ਨਿਵੇਸ਼ ਆਕਰਸ਼ਿਤ ਕਰਨ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ 'ਚ ਮਦਦਗਾਰ ਸਾਬਿਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਨਿਵੇਸ਼ ਸਕੀਮ ਦਾ ਝਾਂਸਾ ਦੇ ਕੇ 1.30 ਕਰੋੜ ਰੁਪਏ ਤੋਂ ਵੱਧ ਦੀ ਮਾਰੀ ਠੱਗੀ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਮੋਟਰਸਾਈਕਲ ਭੇਟ <br/>
Ad Position 24