ਐੱਸ. ਏ. ਐੱਸ. ਨਗਰ, 25 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-1 ਸਥਿਤ ਪਾਰਟੀ ਦਫ਼ਤਰ ਵਿਖੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵਲੋਂ ਮੀਟਿੰਗ ਸੱਦ ਕੇ ਪਾਰਟੀ ਵਰਕਰਾਂ ਨੂੰ 28 ਫਰਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਜਾ ਰਹੀ 'ਮਨਰੇਗਾ ਬਚਾਓ ਸੰਘਰਸ਼ ਮਹਾਂ-ਰੈਲੀ' ਸੰਬੰਧੀ ਲਾਮਬੰਦ ਕੀਤਾ ਗਿਆ | ਮੀਟਿੰਗ 'ਚ ਪੰਜਾਬ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਮੁਹਾਲੀ ਲਈ ਲਗਾਏ ਗਏ ਇੰਚਾਰਜ ਮਨਜੀਤ ਸਿੰਘ ਝੱਲਬੂਟੀ, ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕੋਆਰਡੀਨੇਟਰ ਰਾਜੇਸ਼ ਗੁਪਤਾ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਆਦਿ ਵਲੋਂ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਤੋਂ ਇਲਾਵਾ ਮੁਹਾਲੀ ਨਗਰ ਨਿਗਮ ਦੇ ਮੌਜੂਦਾ ਤੇ ਸਾਬਕਾ ਕੌਂਸਲਰ, ਸਰਪੰਚ, ਪੰਚ, ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ 'ਮਨਰੇਗਾ ਬਚਾਓ ਸੰਘਰਸ਼ ਮਹਾਂ-ਰੈਲੀ' 'ਚ ਮੁਹਾਲੀ ਤੋਂ ਰਿਕਾਰਡ ਤੋੜ ਇਕੱਠ ਪੁੱਜੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੀ ਹਮਾਇਤ ਲਈ ਡੱਟ ਕੇ ਖੜ੍ਹੀ ਰਹੀ ਹੈ ਅਤੇ ਇਸ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਸਮੂਹ ਆਗੂਆਂ ਤੇ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਮੁਹਾਲੀ ਹਲਕੇ ਤੋਂ ਭਾਰੀ ਗਿਣਤੀ 'ਚ ਵਰਕਰ ਬਰਨਾਲਾ ਰੈਲੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਦਿਹਾਤੀ ਪ੍ਰਧਾਨ ਪ੍ਰਦੀਪ ਸਿੰਘ, ਰਾਜੇਸ਼ ਲੱਖੋਤਰਾ, ਜਸਦੀਪ ਸਿੰਘ ਜੱਸੀ ਸਾਬਕਾ ਸਰਪੰਚ ਬੱਲੋਮਾਜਰਾ, ਕਰਮਜੀਤ ਸਿੱਧੂ, ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਮੰਡਲ ਪ੍ਰਧਾਨ ਪ੍ਰਦੀਪ ਸੋਨੀ, ਮੰਡਲ ਪ੍ਰਧਾਨ ਬਿਕਰਮ ਸਿੰਘ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ, ਮੰਡਲ ਪ੍ਰਧਾਨ ਹੈਪੀ ਮਲਿਕ, ਮੰਡਲ ਪ੍ਰਧਾਨ ਲਖਵਿੰਦਰ ਸਿੰਘ ਕਾਲਾ ਸੋਹਾਣਾ, ਮੰਡਲ ਪ੍ਰਧਾਨ ਨਵਦੀਪ ਸਿੰਘ ਨਵੀ ਸੰਧੂ, ਮੰਡਲ ਪ੍ਰਧਾਨ ਅਸ਼ੋਕ ਕੌਂਡਲ, ਮੰਡਲ ਪ੍ਰਧਾਨ ਅਮਰੀਕ ਸਿੰਘ ਸਾਬਕਾ ਸਰਪੰਚ ਕੰਬਲਾ, ਮੰਡਲ ਪ੍ਰਧਾਨ ਅਵਤਾਰ ਸਿੰਘ, ਰਾਜਿੰਦਰ ਸਿੰਘ ਸੈਕਟਰ-123, ਜਸਮੇਰ ਸਿੰਘ ਸ਼ਾਮਪੁਰ, ਓਮੀ ਸ਼ਾਮਪੁਰ, ਅਵਤਾਰ ਸਿੰਘ ਭਾਗੋਮਾਜਰਾ, ਸਰਬਜੀਤ ਸਿੰਘ ਮੌਲੀ ਬੈਦਵਾਣ, ਊਧਮ ਸਿੰਘ ਮੌਲੀ ਬੈਦਵਾਣ, ਗੁਰਬਾਜ ਸਿੰਘ ਮੌਲੀ, ਮਨਜੀਤ ਸਿੰਘ ਮੋਟੇਮਾਜਰਾ, ਮਨਜੀਤ ਸਿੰਘ ਬਲੌਂਗੀ, ਦਰਸ਼ਨ ਸਿੰਘ ਮਨਾਣਾ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ, ਦਵਿੰਦਰ ਸਿੰਘ ਬੱਲੋਮਾਜਰਾ, ਸੰਜੀਵ ਕੁਮਾਰ ਗੋਬਿੰਦਗੜ੍ਹ, ਬਲਬੀਰ ਸਿੰਘ ਗੋਬਿੰਦਗੜ੍ਹ, ਰਾਮ ਈਸ਼ਰ ਤੇ ਮਲਕੀਤ ਸਿੰਘ ਮਟੌਰ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |