ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਅÏਰਤਾਂ ਨੂੰ ਅਸ਼ਲੀਲ ਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਅÏਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ | ਇਸ ਮੁੱਦੇ 'ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, 'ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਅÏਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿਚ ਆਏ ਹਨ | ਅÏਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਅÏਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ 'ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ |' ਉਨ੍ਹਾਂ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਅÏਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅÏਰਤਾਂ ਦੀ ਇੱਜ਼ਤ, ਸਨਮਾਨ ਅਤੇ ਸੁਰੱਖਿਆ ਦੀ ਰਾਖੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚੋਂ ਇਕ ਹੈ ਤੇ ਇਸ ਸਬੰਧ ਵਿਚ ਕਾਨੂੰਨ ਦੀ ਕਿਸੇ ਵੀ ਉਲੰਘਣਾ 'ਤੇ ਨਿਰਧਾਰਤ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ''ਪੰਜਾਬ ਸਰਕਾਰ ਅÏਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮਾਜ ਵਿੱਚ ਅÏਰਤਾਂ ਪ੍ਰਤੀ ਜਾਗਰੂਕਤਾ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਇਸ ਪਹਿਲਕਦਮੀ ਨੂੰ ਇਕ ਫੈਸਲਾਕੁੰਨ ਦੱਸਦਿਆਂ, ਉਨ੍ਹਾਂ ਕਿਹਾ, 'ਪੰਜਾਬ ਸਰਕਾਰ ਦਾ ਇਹ ਉਪਰਾਲਾ ਇਕ ਸੁਰੱਖਿਅਤ, ਸਤਿਕਾਰਯੋਗ ਤੇ ਮਾਣਮੱਤੇ ਸਮਾਜ ਦੀ ਸਿਰਜਣਾ ਵੱਲ ਇਕ ਅਹਿਮ ਕਦਮ ਹੈ |'