26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਯੂਨੀਵਰਸਿਟੀ 'ਚ ਯੂ. ਆਈ. ਐੱਲ. ਐੱਸ. ਦੁਆਰਾ ਸਾਲਾਨਾ ਰਾਸ਼ਟਰੀ ਖੇਡ ਮੇਲੇ ਦੀ ਹੋਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 27-02-2026
ਚੰਡੀਗੜ੍ਹ, 26 ਫਰਵਰੀ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (ਯੂ.ਆਈ.ਐਲ.ਐਸ) ਦੁਆਰਾ ਸਾਲਾਨਾ ਰਾਸ਼ਟਰੀ ਖੇਡ ਮੇਲਾ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪੀ.ਯੂ. ਦੀ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨੇ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ ਅਤੇ ਲਗਨ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ | ਇਸ ਸਮਾਰੋਹ ਦੇ ਮੁੱਖ ਮਹਿਮਾਨ ਹਰਿਆਣਾ ਦੇ ਖੇਡ ਅਤੇ ਉੱਦਮ ਰਾਜ ਮੰਤਰੀ ਗੌਰਵ ਗੌਤਮ ਸਨ, ਜਿਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਇਕੱਠੇ ਦੇਸ਼ ਦੀ ਆਬਾਦੀ ਦਾ ਇਕ ਛੋਟਾ ਜਿਹਾ ਹਿੱਸਾ ਹਨ, ਪਰ ਉਹ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੇ ਖੇਡ ਪ੍ਰਸ਼ੰਸਾ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਉਦਘਾਟਨ ਦੀ ਪ੍ਰਧਾਨਗੀ ਸੰਜੇ ਟੰਡਨ ਨੇ ਕੀਤੀ | ਉਨ੍ਹਾਂ ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਇਕ ਕੀਮਤੀ ਪਲੇਟਫਾਰਮ ਪ੍ਰਦਾਨ ਕੀਤਾ | ਪੰਜਾਬ ਯੂਨੀਵਰਸਿਟੀ ਦੇ ਖੇਡ ਨਿਰਦੇਸ਼ਕ ਡਾ. ਰਾਕੇਸ਼ ਮਲਿਕ ਨੇ ਵੀ ਇਸ ਮੌਕੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਹ ਸਮਾਗਮ ਯੂ. ਆਈ. ਐੱਲ. ਐੱਸ. ਦੇ ਡਾਇਰੈਕਟਰ ਪ੍ਰੋ. ਸ਼ਰੂਤੀ ਬੇਦੀ ਅਤੇ ਫੈਕਲਟੀ ਕੋਆਰਡੀਨੇਟਰ ਡਾ. ਸੰਨੀ ਸ਼ਰਮਾ ਦੀ ਸਰਪ੍ਰਸਤੀ ਹੇਠ ਸ਼ੁਰੂ ਹੋਇਆ | ਖੇਡ ਮੇਲੇ ਵਿਚ ਵਾਲੀਬਾਲ, ਕਿ੍ਕਟ, ਬਾਸਕਟਬਾਲ ਅਤੇ ਫੁੱਟਬਾਲ ਸਮੇਤ ਪ੍ਰਮੁੱਖ ਬਾਹਰੀ ਖੇਡਾਂ ਉੱਚ-ਆਕਟੇਨ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ ਸ਼ਤਰੰਜ, ਬੈਡਮਿੰਟਨ ਅਤੇ ਟੇਬਲ ਟੈਨਿਸ ਵਰਗੀਆਂ ਇਨਡੋਰ ਖੇਡਾਂ ਵੀ ਇਸ ਮੇਲੇ ਦਾ ਹਿੱਸ ਰੇਣਗਿਆ | ਵੱਖ-ਵੱਖ ਸੰਸਥਾਵਾਂ ਦੇ ਭਾਗੀਦਾਰ ਆਪਣੀ ਐਥਲੈਟਿਕ ਪ੍ਰਤਿਭਾ ਅਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਖੁੱਲ੍ਹੇ 'ਚ ਸੁੱਟੇ ਜਾ ਰਹੇ ਜ਼ਹਿਰੀਲੇ ਉਦਯੋਗਿਕ ਕੂੜੇ ਦੇ ਮਾਮਲੇ 'ਚ ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸ... ਅਗਲੀ ਖ਼ਬਰ ਐੱਸ. ਬੀ. ਪੀ. ਹਾਊਸਿੰਗ ਸੁਸਾਇਟੀ ਦੀ 10ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਲੜਕੀ ਦੀ ਮੌਤ <br/>
Ad Position 24