26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿਵਲ ਸਰਜਨ ਨੇ ਐੱਨ. ਸੀ. ਡੀ. ਤੇ ਹੋਰਨਾਂ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 27-02-2026
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਗ਼ੈਰ-ਸੰਚਾਰੀ ਬਿਮਾਰੀਆਂ, ਆਭਾ ਆਈ. ਡੀ. ਅਤੇ ਹੋਰਨਾਂ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਜਲਦ ਪੂਰਾ ਕਰਨ ਦੀ ਹਦਾਇਤ ਦਿੱਤੀ ਹੈ | ਉਹ ਇਥੇ ਸੀ. ਐੱਚ. ਓ. ਦੇ ਇਕ ਰੋਜ਼ਾ ਟ੍ਰੇਨਿੰਗ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬਿਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਸੰਬੰਧੀ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ 30 ਸਾਲ ਤੋਂ ਜ਼ਿਆਦਾ ਉਮਰ ਦੇ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਤੇ ਆਮ ਕੈਂਸਰ ਆਦਿ ਦਾ ਪਤਾ ਲਗਾਇਆ ਜਾ ਸਕੇ | ਡਾ. ਜੈਨ ਨੇ ਆਖਿਆ ਕਿ ਇਹ ਬਿਮਾਰੀਆਂ ਅਕਸਰ ਜਾਂਚ ਅਤੇ ਜਾਗਰੂਕਤਾ ਦੀ ਘਾਟ ਕਾਰਨ ਹੋ ਜਾਂਦੀਆਂ ਹਨ | ਇਸ ਲਈ ਜ਼ਰੂਰੀ ਹੈ ਕਿ ਜਾਂਚ ਦਾ ਨਿਰਧਾਰਤ ਟੀਚਾ ਜਲਦ ਪੂਰਾ ਕੀਤਾ ਜਾਵੇ ਤਾਂ ਕਿ ਇਨ੍ਹਾਂ ਬਿਮਾਰੀਆਂ ਤੋਂ ਆਮ ਲੋਕਾਂ ਖ਼ਾਸ ਕਰਕੇ ਗਰਭਵਤੀ ਔਰਤਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਇਸ ਪ੍ਰੋਗਰਾਮ ਦੇ ਮੁਕੰਮਲ ਲਾਗੂਕਰਨ ਲਈ ਕਈ ਅਹਿਮ ਨੁਕਤੇ ਵੀ ਸਾਂਝੇ ਕੀਤੇ | ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਡਾ. ਜੈਨ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਵਸਨੀਕ ਵਾਸਤੇ 10 ਲੱਖ ਰੁਪਏ ਦੀ ਨਕਦੀ-ਰਹਿਤ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਬਣੇ ਤਾਂ ਕਿ ਉਸ ਨੂੰ ਇਸ ਵਕਾਰੀ ਯੋਜਨਾ ਦਾ ਸਮੇਂ ਸਿਰ ਲਾਭ ਮਿਲ ਸਕੇ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਡਾ. ਜਸਮੀਤ, ਡਾ. ਹਰਪ੍ਰੀਤ ਕੌਰ, ਡਾ. ਅਤੁੱਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੀਵ ਕੁਮਾਰ ਅਤੇ ਡੀ. ਐਮ. ਈ. ਓ. ਧਰਮਦਾਸ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਸਟਿੰਗ ਐਨਰਜੀ ਨੇ ਇਸ ਕਿ੍ਕਟ ਸੀਜ਼ਨ 'ਚ ਹਰ ਛੱਕੇ ਨੂੰ ਦਿੱਤੀ ਆਪਣੀ ਖਾਸ ਸੋਨਿਕ ਪਛਾਣ <br/>
Ad Position 24