ਮਾਜਰੀ, 26 ਫਰਵਰੀ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਦੇ ਬਾਬਾ ਜੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਵਿਖੇ 10ਵੀ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਗੀਤਾਂ 'ਤੇ ਡਾਂਸ ਦੀ ਪੇਸ਼ਕਾਰੀ ਦਿੱਤੀ | ਇਸ ਪ੍ਰੋਗਰਾਮ ਦਾ ਮੁੱਖ ਆਕਰਸ਼ਣ ਮਿਸਟਰ ਅਤੇ ਮਿਸ ਬਾਬਾ ਜੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੀ ਚੋਣ ਕਰਨਾ ਸੀ, ਜਿਸ ਦੌਰਾਨ ਲੜਕਿਆਂ 'ਚੋਂ ਅਮਿਤ ਬਘੇਲ ਅਤੇ ਲੜਕੀਆਂ 'ਚੋਂ ਜਸ਼ਨਪ੍ਰੀਤ ਕੌਰ ਦੀ ਚੋਣ ਕੀਤੀ ਗਈ | ਅੰਤ 'ਚ ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਅਤੇ ਡਾਇਰੈਕਟਰ ਸਤਨਾਮ ਸਿੰਘ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |