26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ <br/>

Ad Position 21
No active advertisement
ਅਜੀਤ ਡੈਸਕ 27-02-2026
ਐੱਸ. ਏ. ਐੱਸ. ਨਗਰ, 26 ਫਰਵਰੀ (ਕਪਿਲ ਵਧਵਾ)-ਜ਼ਿਲ੍ਹਾ ਅਦਾਲਤ ਮੁਹਾਲੀ ਦੇ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਪਿਤਾ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ੀ ਪੁੱਤਰ ਰਿੰਕੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ 20 ਹਜ਼ਾਰ ਰੁ. ਜੁਰਮਾਨਾ ਵੀ ਲਗਾਇਆ ਹੈ | ਇਹ ਮਾਮਲਾ ਸਾਲ 2020 ਦੌਰਾਨ ਥਾਣਾ ਸਿਟੀ ਖਰੜ ਵਿਖੇ ਦਰਜ ਕੀਤਾ ਗਿਆ ਸੀ | ਪੁਲਿਸ ਨੂੰ 12 ਫਰਵਰੀ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਮੰਡੀ ਖਰੜ ਵਿਖੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਸਥਿਤ ਇਕ ਮਕਾਨ ਵਿਚ ਇਕ ਵਿਅਕਤੀ ਵਲੋਂ ਆਪਣੇ ਪਿਤਾ ਹੰਸਰਾਜ ਉੱਤੇ ਇੱਟਾਂ ਨਾਲ ਜਾਨ-ਲੇਵਾ ਹਮਲਾ ਕੀਤਾ ਗਿਆ ਹੈ | ਸੂਚਨਾ ਮਿਲਦੇ ਹੀ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਹੰਸਰਾਜ ਖ਼ੂਨ ਨਾਲ ਲੱਥਪੱਥ ਹਾਲਤ ਵਿਚ ਘਰ ਦੇ ਵਿਹੜੇ ਵਿਚ ਪਿਆ ਮਿਲਿਆ | ਇਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਮਾਮਲੇ 'ਚ ਸ਼ਿਕਾਇਤਕਰਤਾ ਸੋਨੰੂ ਪੁੱਤਰ ਹੰਸਰਾਜ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਉਸ ਦੇ ਭਰਾ ਰਿੰਕੂ ਦਾ ਆਪਣੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜੋ ਕਿ ਬਾਅਦ ਵਿਚ ਖ਼ੂਨੀ ਰੂਪ ਧਾਰ ਗਿਆ | ਝਗੜੇ ਦੌਰਾਨ ਰਿੰਕੂ ਨੇ ਇੱਟਾਂ ਨਾਲ ਹਮਲਾ ਕਰਕੇ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ | ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਆਈ. ਪੀ. ਸੀ. ਦੀ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਰਿੰਕੂ ਨੂੰ ਗਿ੍ਫ਼ਤਾਰ ਕਰ ਲਿਆ ਸੀ | ਦੋਸ਼ੀ ਫਰਵਰੀ ਮਹੀਨੇ ਤੋਂ ਨਿਆਂਇਕ ਹਿਰਾਸਤ ਵਿਚ ਸੀ | ਅਦਾਲਤ ਵਿਚ ਦੋਵਾਂ ਪੱਖਾਂ ਵਲੋਂ ਵਿਸਥਾਰ ਨਾਲ ਦਲੀਲਾਂ ਪੇਸ਼ ਕੀਤੀਆਂ ਗਈਆਂ | ਸਰਕਾਰੀ ਵਕੀਲ ਵਲੋਂ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਦਾਲਤ ਨੇ ਰਿੰਕੂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ | ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ ਦੋਸ਼ੀ ਵਿਰੁੱਧ ਪੇਸ਼ ਕੀਤੇ ਗਏ ਸਬੂਤ ਪੱਕੇ ਅਤੇ ਯਕੀਨੀ ਹਨ, ਜਿਸ ਨਾਲ ਉਸ ਦਾ ਗੁਨਾਹ ਸਾਬਿਤ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਭਾਰਤੀ ਸਟੈਂਡ-ਅੱਪ ਕਾਮੇਡੀਅਨ ਗੁਰਲੀਨ ਪੰਨੂ ਤੇ ਸਵਾਤੀ ਸਚਦੇਵਾ ਨੇ ਸਿੰਗਲ-ਯੂਜ਼ ਲਈ ਫੇਮ ਨਾਲ ਮਿਲ ਕੇ ਫੇਸ਼ੀਅਲ... ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>
Ad Position 24