26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 27-02-2026
ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ | ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿਚ ਵਾਧਾ ਕਰਨਾ ਪਿਆ | ਉਨ੍ਹਾਂ ਕਿਹਾ, ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿਚ ਭਾਰੀ ਬੈਕਲਾਗ ਬਰਕਰਾਰ ਹੈ | ਇਹ ਸਥਿਤੀ ਨਾ-ਮਨਜ਼ੂਰ ਹੈ | ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ਲੰਬਿਤ ਮੁੱਦਿਆਂ ਨੂੰ 31 ਮਾਰਚ, 2026 ਤੱਕ ਹੱਲ ਕੀਤਾ ਜਾਣਾ ਲਾਜ਼ਮੀ ਹੈ | 15 ਮਾਰਚ ਨੂੰ ਫਾਲੋ-ਅੱਪ ਸਮੀਖਿਆ ਮੀਟਿੰਗ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ | ਉਨ੍ਹਾਂ ਕਿਹਾ, Tਪੰਜਾਬ ਸਰਕਾਰ 31 ਮਾਰਚ ਦੀ ਡੈੱਡਲਾਈਨ ਤੱਕ ਸਾਰੇ ਬਕਾਇਆ ਮੁੱਦਿਆਂ ਦਾ ਨਿਪਟਾਰਾ ਕਰਨ ਵਿਚ ਅਸਫਲ ਰਹਿਣ ਵਾਲੇ ਕਿਸੇ ਵੀ ਬੈਂਕ ਵਿਰੁੱਧ ਸਖ਼ਤ ਕਾਰਵਾਈ ਕਰੇਗੀ | ਸੂਬੇ ਦੀ ਡੋਰ ਸਟੈੱਪ ਡਿਲਿਵਰੀ ਪਹਿਲਕਦਮੀ, ਜਿਸ ਦਾ ਉਦੇਸ਼ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਘਰ ਬੈਠੇ ਹੀ ਜੇ. ਪੀ. ਪੀ. ਤੇ ਈ-ਕੇਵਾਈਸੀ ਪੂਰਾ ਕਰਨ ਵਿਚ ਸਹਾਇਤਾ ਕਰਨਾ ਹੈ, 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਬੈਂਕਾਂ ਦੇ ਸਰਗਰਮ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਨ੍ਹਾਂ ਹਦਾਇਤਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਵਧੀਕ ਮੁੱਖ ਸਕੱਤਰ (ਵਿੱਤ) ਆਲੋਕ ਸ਼ੇਖਰ ਨੇ ਮੀਟਿੰਗ ਦੌਰਾਨ ਸਖ਼ਤ ਸੰਚਾਲਨ ਦਿਸ਼ਾ-ਨਿਰਦੇਸ਼ ਨਿਰਧਾਰਿਤ ਕੀਤੇ | ਮੀਟਿੰਗ ਦੇ ਅੰਤ ਵਿਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਕਿਹਾ, ਭਵਿੱਖ ਵਿਚ ਜੇ ਪੀ ਪੀ ਦੇ ਬੇਲੋੜੇ ਰੱਦ ਹੋਣ ਜਾਂ ਅਣਉਚਿਤ ਪ੍ਰਵਾਨਗੀਆਂ ਨੂੰ ਰੋਕਣ ਲਈ ਸਾਰੇ ਬੈਂਕ ਤੁਰੰਤ ਜ਼ਰੂਰੀ ਸਿਸਟਮ ਸੋਧਾਂ ਲਾਗੂ ਕਰਨ | ਸਾਡੇ ਪੈਨਸ਼ਨਰਾਂ ਦਾ ਮਾਣ-ਸਨਮਾਨ ਅਤੇ ਵਿੱਤੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਮੰਦਰ ਗਊਸ਼ਾਲਾ ਖਰੜ ਵਿਖੇ ਪ੍ਰਭਾਤ ਫੇਰੀ ਭਲਕੇ <br/>
Ad Position 24