26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਆਪ' ਸਰਕਾਰ ਦੇ ਰਾਜ 'ਚ ਪੰਜਾਬ 'ਚ ਗੈਂਗਸਟਰ-ਅੱਤਵਾਦੀ ਗਤੀਵਿਧੀਆਂ ਵਧੀਆਂ- ਅਮਨਜੋਤ ਕੌਰ ਰਾਮੂਵਾਲੀਆ <br/>

Ad Position 21
No active advertisement
ਅਜੀਤ ਡੈਸਕ 27-02-2026
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਵੱਧ ਰਹੀਆਂ ਅੱਤਵਾਦੀ ਤੇ ਗੈਂਗਸਟਰ ਨਾਲ ਜੁੜੀਆਂ ਗਤੀਵਿਧੀਆਂ ਸੂਬੇ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਗੁਰਦਾਸਪੁਰ 'ਚ ਪੰਜਾਬ ਪੁਲਿਸ ਅਧਿਕਾਰੀਆਂ ਦੇ ਕਤਲ ਦਾ ਮਾਮਲਾ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਤੇ ਪੰਜਾਬ ਦੇ ਨੌਜਵਾਨਾਂ ਦਾ ਅੱਤਵਾਦੀ ਗਤੀਵਿਧੀਆਂ ਵੱਲ ਆਕਰਸ਼ਿਤ ਹੋਣਾ ਸੂਬੇ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਖ਼ਤਰਨਾਕ ਰੁਝਾਨਾਂ ਨੂੰ ਨੱਥ ਪਾਉਣ ਲਈ ਕੋਈ ਢੁਕਵੀਂਆਂ ਅਤੇ ਪ੍ਰਭਾਵਸ਼ਾਲੀ ਨੀਤੀਆਂ ਨਹੀਂ ਅਪਣਾਈਆਂ ਜਾ ਰਹੀਆਂ | ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਨੌਜਵਾਨਾਂ 'ਚ ਵੱਧ ਰਹੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ ਅਤੇ ਦਿਸ਼ਾਹੀਨਤਾ ਕਾਰਨ ਉਹ ਗ਼ਲਤ ਤਾਕਤਾਂ ਦੇ ਪ੍ਰਭਾਵ ਹੇਠ ਆ ਰਹੇ ਹਨ, ਜਿਸਦਾ ਫ਼ਾਇਦਾ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕ ਚੁੱਕ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਸੱਤਾ 'ਚ ਆਉਣ ਤੋਂ ਬਾਅਦ ਨਾ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਕੋਈ ਠੋਸ ਨੀਤੀ ਲਾਗੂ ਕਰ ਸਕੀ ਹੈ, ਜਿਸਦਾ ਨਤੀਜਾ ਅੱਜ ਪੰਜਾਬ ਭੁਗਤ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਥਾਈ ਅਮਨ, ਸ਼ਾਂਤੀ ਅਤੇ ਸੁਰੱਖਿਆ ਸਿਰਫ਼ ਮਜ਼ਬੂਤ ਇਰਾਦੇ ਅਤੇ ਦਿ੍ੜ੍ਹ ਅਗਵਾਈ ਨਾਲ ਹੀ ਸੰਭਵ ਹਨ, ਜੋ ਕਿ ਕੇਵਲ ਭਾਜਪਾ ਦੇ ਸ਼ਾਸਨ ਮਾਡਲ 'ਚ ਹੀ ਨਜ਼ਰ ਆਉਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਅਤੇ ਸਾਡੇ ਬੱਚਿਆਂ ਦੀ ਸੁਰੱਖਿਆ ਲਈ ਹੁਣ ਅੱਧ-ਅਧੂਰੇ ਪ੍ਰਯੋਗ ਨਹੀਂ, ਸਗੋਂ ਮਜ਼ਬੂਤ ਅਤੇ ਜ਼ਿੰਮੇਵਾਰ ਸ਼ਾਸਨ ਦੀ ਲੋੜ ਹੈ ਜੋ ਭਾਜਪਾ ਹੀ ਦੇ ਸਕਦੀ ਹੈ |


Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਫ਼ਸਲਾਂ ਦਾ ਨਿਰੀਖਣ <br/>
Ad Position 24