03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੈੱਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਮੁਹਾਲੀ ਦੇ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 03-03-2026
ਐੱਸ. ਏ. ਐੱਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਟੈੱਟ ਦੀ ਸ਼ਰਤ ਖ਼ਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਥਾਨਕ ਸੈਕਟਰ-79 ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਰਵਿੰਦਰ ਸਿੰਘ ਪੱਪੀ ਸਿੱਧੂ, ਮਨਪ੍ਰੀਤ ਸਿੰਘ ਗੋਸਲਾਂ, ਤਜਿੰਦਰ ਸਿੰਘ, ਗੁਰਪਿਆਰ ਸਿੰਘ ਕੋਟਲੀ ਤੇ ਐਨ. ਡੀ. ਤਿਵਾੜੀ ਆਦਿ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਐੱਨ. ਸੀ. ਟੀ. ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 1 ਸਤੰਬਰ 2025 ਦੇ ਫ਼ੈਸਲੇ ਤਹਿਤ ਸਾਰੇ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਹੈ | ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗ਼ੈਰ- ਸੰਵਿਧਾਨਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਪਾਈ ਗਈ ਅਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ, ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇਕ ਪੱਤਰ ਅਨੁਸਾਰ ਪਦਉੱਨਤੀਆਂ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਪਰ ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦਉੱਨਤੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਧੱਕੇ ਵਿਰੁੱਧ ਅਧਿਆਪਕ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਉਪਰੰਤ 27 ਫਰਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ | ਇਸ ਮਹੱਤਵਪੂਰਨ ਮੀਟਿੰਗ ਨੂੰ ਸਿੱਖਿਆ ਮੰਤਰੀ ਵਲੋਂ ਇਕ ਦਿਨ ਪਹਿਲਾਂ ਮੁਲਤਵੀ ਕਰਕੇ ਅੱਗੇ ਪਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਅੱਗੇ ਪਾਉਣ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਅੱਜ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਅਧਿਆਪਕਾਂ 'ਤੇ ਥੋਪੇ ਟੈੱਟ ਦੇ ਗ਼ੈਰ-ਸੰਵਿਧਾਨਕ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕਰਨ, ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਕਰਨ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ 'ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦੇ ਟੈਸਟ ਦੀ ਸ਼ਰਤ ਰੱਦ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਮਕਾਨ ਤੋਂ ਦੁਕਾਨ ਤੱਕ ਜਾਇਦਾਦ ਹੋਵੇਗੀ ਮਹਿੰਗੀ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਸਦਨ 'ਚ ਪੇਸ਼ ਕੀਤਾ 2026-27 ਦਾ ਬਜਟ <br/>
Ad Position 24
No active advertisement