03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਲੋਂ ਜ਼ਿਲ੍ਹੇ ਦੇ ਸਮੂਹ ਕਾਂਗਰਸੀਆਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 03-03-2026
ਖਰੜ, 2 ਮਾਰਚ (ਗੁਰਮੁਖ ਸਿੰਘ ਮਾਨ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਬੀਤੇ ਕੱਲ੍ਹ ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ 'ਮਨਰੇਗਾ ਬਚਾਓ ਸੰਘਰਸ਼' ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਮਹਾਂ ਰੈਲੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਆਮ ਲੋਕਾਂ ਦੇ ਗੁੱਸੇ ਨੂੰ ਸਪੱਸ਼ਟ ਕੀਤਾ ਹੈ ਅਤੇ ਇਸ ਰੈਲੀ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਰੈਲੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਗਈ, ਜਿਸ ਨਾਲ ਪਾਰਟੀ ਵਰਕਰਾਂ 'ਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਜਿਲ੍ਹਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਆਗੂ ਵੱਡੇ ਕਾਫਲੇ ਨਾਲ ਗੱਡੀਆਂ ਅਤੇ ਬੱਸਾਂ ਰਾਹੀਂ ਸੈਂਕੜੇ ਵਰਕਰਾਂ ਸਮੇਤ ਬਰਨਾਲਾ ਰੈਲੀ 'ਚ ਪੁੱਜੇ ਜੋ ਜ਼ਿਲ੍ਹੇ ਦੀ ਮਜ਼ਬੂਤ ਸੰਗਠਨਾਤਮਕ ਤਾਕਤ ਨੂੰ ਦਰਸਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਸ਼ੱਕੀ ਵਿਅਕਤੀ ਸਿਟੀ ਪੁਲਿਸ ਦੇ ਤਿੰਨ ਮੁਲਾਜ਼ਮਾਂ ਅਤੇ ਇਕ ਹੋਰ ਵਿਅਕਤੀ ਨੂੰ ਦਰੜਦੇ ਹੋਏ ਫਰਾਰ <br/> ਅਗਲੀ ਖ਼ਬਰ ਪੀ. ਆਰ. 6 ਦੇ ਨਿਰਮਾਣ ਕਰਨ ਦੀ ਮੰਗ ਨੂੰ ਲੈ ਕੇ ਟੀ. ਡੀ. ਆਈ. ਹਾਊਸ ਅੱਗੇ ਧਰਨਾ ਦੇਣ ਦਾ ਐਲਾਨ <br/>
Ad Position 24
No active advertisement