ਖਰੜ, 2 ਮਾਰਚ (ਗੁਰਮੁਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਮਾਰਚ ਨੂੰ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਆਗੂ ਸ਼ਿਕਰਤ ਕਰਨਗੇ | ਇਹ ਜਾਣਕਾਰੀ ਦਿੰਦਿਆਂ ਸਾਬਕਾ ਐਸ. ਜੀ. ਪੀ. ਸੀ. ਮੈਂਬਰ ਭਜਨ ਸਿੰਘ ਸ਼ੇਰਗਿੱਲ ਨੇ ਵਿਧਾਨ ਸਭਾ ਹਲਕਾ ਖਰੜ ਦੇ ਪੰਥਕ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਪੰਥਕ ਇਕੱਤਰਤਾ 'ਚ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਪੰਥਕ ਇਕੱਤਰਤਾ 'ਚ ਸ਼ਾਮਿਲ ਹੋਣ ਲਈ ਸਵੇਰੇ 9 ਵਜੇ ਖਾਲਸਾ ਸਕੂਲ ਖਰੜ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਬੱਸਾਂ ਰਵਾਨਾ ਹੋਣਗੀਆਂ | ਇਸ ਮੌਕੇ ਜੋਰਾ ਸਿੰਘ ਚੱਪੜਚਿੜੀ, ਜਗਜੀਤ ਸਿੰਘ, ਜਸਬੀਰ ਸਿੰਘ, ਹਾਕਮ ਸਿੰਘ ਖਰੜ, ਗੁਰਮੁੱਖ ਸਿੰਘ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |