30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਖ਼ੂਨਦਾਨ ਕੈਂਪਾਂ ਦੀ ਲੜੀ ਲਗਾਈ <br/>

Ad Position 21
No active advertisement
ਕੈਂਪ ਦੌਰਾਨ ਖ਼ੂਨਦਾਨੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਾਂਝੀ ਤਸਵੀਰ ਕਰਾਉਂਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 04-03-2026
ਚੰਡੀਗੜ੍ਹ, 3 ਮਾਰਚ (ਮਾਰਕੰਡਾ)- ਟਰਾਂਸਫਿਊਜ਼ਨ ਮੈਡੀਸਨ ਵਿਭਾਗ ਅਤੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਪੀ.ਜੀ.ਆਈ ਚੰਡੀਗੜ੍ਹ ਨੇ ਖ਼ੂਨਦਾਨ ਕੈਂਪਾਂ ਦੀ ਲੜੀ ਲਗਾਈ ਗਈ ਤਾਂ ਜੋ ਥੈਲੇਸੀਮਿਕ ਅਤੇ ਹੋਰ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਸੁਚਾਰੂ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਲੜੀ ਵਿਚ ਕੁੱਲ 469 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਖ਼ੂਨਦਾਨੀਆਂ ਨੂੰ ਉਨ੍ਹਾਂ ਦੇ ਉੱਤਮ ਯੋਗਦਾਨ ਦੇ ਸਨਮਾਨ ਵਿਚ ਸਰਟੀਫਿਕੇਟ, ਬੈਜ ਅਤੇ ਪ੍ਰਸ਼ੰਸਾ ਦੇ ਟੋਕਨ ਦੇ ਕੇ ਸਨਮਾਨਿਤ ਕੀਤਾ ਗਿਆ | ਟਰਾਂਸਫਿਊਜ਼ਨ ਮੈਡੀਸਨ ਵਿਭਾਗ ਦੇ ਮੁਖੀ ਪ੍ਰੋ. (ਡਾ.) ਆਰ.ਆਰ. ਸ਼ਰਮਾ ਅਤੇ ਟਰੱਸਟ ਦੇ ਮੈਂਬਰ ਸਕੱਤਰ ਰਾਜਿੰਦਰ ਕਾਲੜਾ ਨੇ ਸਾਰੇ ਸਵੈ-ਇੱਛੁਕ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਥੈਲੇਸੀਮਿਕ ਮਰੀਜ਼ਾਂ ਨੂੰ ਬਿਹਤਰ ਜੀਵਨ ਬਤੀਤ ਕਰਨ ਲਈ ਹਰ 15 ਦਿਨਾਂ ਬਾਅਦ ਖ਼ੂਨ ਦੀ ਲੋੜ ਪੈਂਦੀ ਹੈ | ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਖ਼ੂਨਦਾਨ ਕੈਂਪ ਦੀ ਲੜੀ 'ਤੇ ਜ਼ੋਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਕਰਨਗੀਆਂ ਵਿਧਾਨ ਸਭਾ ਦਾ ਘਿਰਾਓ <br/> ਅਗਲੀ ਖ਼ਬਰ ਵਿਸ਼ੇਸ਼ ਡੀ. ਜੀ. ਪੀ. ਟੈਕਨੀਕਲ ਸਪੋਰਟ ਦੀ ਮੁਹਾਲੀ ਪੁਲਿਸ ਨਾਲ ਅਹਿਮ ਮੀਟਿੰਗ <br/>
Ad Position 24