30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੌਮਾਂਤਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਕਰਨਗੀਆਂ ਵਿਧਾਨ ਸਭਾ ਦਾ ਘਿਰਾਓ <br/>

Ad Position 21
No active advertisement
ਡੇਰਾਬੱਸੀ ਵਿਖੇ ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂ ਤੇ ਮੈਂਬਰ ਮੀਟਿੰਗ ਕਰਦੇ ਹੋਏ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 04-03-2026
ਡੇਰਾਬੱਸੀ, 3 ਮਾਰਚ (ਰਣਬੀਰ ਸਿੰਘ ਪੜ੍ਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ ਅਤੇ ਬਲਜੀਤ ਕੌਰ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ 4 ਸਾਲਾਂ 'ਚ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਮੁੱਖ ਤੌਰ 'ਤੇ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ਨੂੰ ਦੁੱਗਣਾ ਕਰਨ ਦਾ ਵਾਅਦਾ ਅਜੇ ਤੱਕ ਲਟਕ ਰਿਹਾ ਹੈ | ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਮੋਬਾਈਲ ਫ਼ੋਨ ਵੀ 4 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਏ ਗਏ | ਆਗੂਆਂ ਨੇ ਦੋਸ਼ ਲਗਾਇਆ ਕਿ ਫੇਸ ਰੀਕੋਗਨਾਈਜੇਸ਼ਨ ਸਿਸਟਮ ਦਾ ਬਹਾਨਾ ਬਣਾ ਕੇ ਅਜਨਾਲਾ ਦੀ ਵਰਕਰ ਜਸਵਿੰਦਰ ਕੌਰ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜਿਸ ਨੂੰ ਤੁਰੰਤ ਬਹਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ 'ਚ ਦਿੱਤੇ ਜਾਣ ਵਾਲੇ ਖਾਣੇ (ਦਲੀਆ ਤੇ ਖਿੱਚੜੀ ਆਦਿ) ਦੀ ਗੁਣਵੱਤਾ ਸੁਧਾਰੀ ਜਾਵੇ ਕਿਉਂਕਿ ਲੋਕ ਇਸ ਨੂੰ ਪਸੰਦ ਨਹੀਂ ਕਰ ਰਹੇ | ਉਨ੍ਹਾਂ ਮੰਗ ਕੀਤੀ ਕਿ ਐਨ. ਜੀ. ਓ. ਨੂੰ ਦਿੱਤਾ ਕੰਮ ਵਾਪਸ ਲੈ ਕੇ ਵਿਭਾਗ ਨੂੰ ਸੌਂਪਿਆ ਜਾਵੇ ਅਤੇ ਮੁਲਾਜ਼ਮਾਂ ਲਈ ਪੈਨਸ਼ਨ ਤੇ ਗ੍ਰੈਚੂਇਟੀ ਲਾਗੂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਰੋਸ ਪ੍ਰਦਰਸ਼ਨ 1 ਮਾਰਚ ਨੂੰ ਮਲੋਟ ਵਿਖੇ ਹੋਣਾ ਸੀ, ਪਰ ਹੁਣ ਯੂਨੀਅਨ 8 ਮਾਰਚ ਨੂੰ ਚੰਡੀਗੜ੍ਹ ਵਿਖੇ ਵੱਡਾ ਇਕੱਠ ਕਰਕੇ ਸਰਕਾਰ ਦਾ ਘਿਰਾਓ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਚਾਚੇ ਦਾ ਕਤਲ ਕਰਨ ਉਪਰੰਤ ਹਸਪਤਾਲ 'ਚ ਦਾਖਲ ਕਰਵਾਉਣ ਦਾ ਕੀਤਾ ਡਰਾਮਾ ਅਗਲੀ ਖ਼ਬਰ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਖ਼ੂਨਦਾਨ ਕੈਂਪਾਂ ਦੀ ਲੜੀ ਲਗਾਈ <br/>
Ad Position 24