ਚੰਡੀਗੜ੍ਹ, 5 ਮਾਰਚ (ਸੰਦੀਪ ਕੁਮਾਰ ਮਾਹਨਾ) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਉਣ ਵਾਲੇ ਬਜਟ 'ਚ ਅÏਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਯੋਗ ਫੰਡ ਅਲਾਟ ਕਰਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਉਦਯੋਗ ਤੇ ਵਪਾਰ ਵਿੰਗ ਦੇ ਚੇਅਰਮੈਨ ਐਨ ਕੇ ਸ਼ਰਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਆਖ਼ਰੀ ਬਜਟ ਵਿਚ ਇਹ ਵਾਅਦੇ ਪੂਰੇ ਕਰਨ 'ਚ ਅਸਫਲ ਰਹੀ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿਚ ਘਿਰਾਓ ਕੀਤਾ ਜਾਵੇਗਾ | ਐਨ ਕੇ ਸ਼ਰਮਾ ਨੇ ਕਿਹਾ ਕਿ 'ਆਪ' ਸਰਕਾਰ ਨੇ ਸਮਾਜ ਦੇ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਆਉਣ ਵਾਲੇ ਬਜਟ ਵਿਚ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਲਈ ਘੱਟੋ-ਘੱਟ 1.57 ਲੱਖ ਕਰੋੜ ਰੁਪਏ ਦੀ ਰਕਮ ਅਲਾਟ ਕਰਨੀ ਚਾਹੀਦੀ ਹੈ | ਆਪ' ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ | ਇਹ ਭੱਤਾ ਲਗਭਗ ਇੱਕ ਕਰੋੜ ਅÏਰਤਾਂ ਨੂੰ ਮਿਲਣਾ ਹੈ ਅਤੇ ਪੰਜ ਸਾਲਾਂ 'ਚ ਇਸ ਲਈ ਕਰੀਬ 60 ਹਜ਼ਾਰ ਕਰੋੜ ਰੁਪਏ ਦੀ ਲੋੜ ਪੈਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਇਸ ਬਜਟ ਵਿਚ ਇਸ ਯੋਜਨਾ ਲਈ ਪੂਰੀ ਰਕਮ ਰੱਖੇ | ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਸੀ | ਰੋਜ਼ਗਾਰ ਪੋਰਟਲ ਮੁਤਾਬਕ ਸੂਬੇ ਵਿਚ 22.60 ਲੱਖ ਨੌਜਵਾਨ ਬੇਰੁਜ਼ਗਾਰ ਵਜੋਂ ਦਰਜ ਹਨ ਅਤੇ ਜੇਕਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਭੱਤਾ ਦੇਣਾ ਹੈ ਤਾਂ ਸਰਕਾਰ ਨੂੰ ਕਰੀਬ 40 ਹਜ਼ਾਰ ਕਰੋੜ ਰੁਪਏ ਦੀ ਰਕਮ ਰੱਖਣੀ ਪਵੇਗੀ | ਸਰਕਾਰ ਨੇ ਹਰ ਨਾਗਰਿਕ ਲਈ 10 ਲੱਖ ਰੁਪਏ ਦੇ ਸਿਹਤ ਬੀਮੇ ਦੀ ਸਕੀਮ ਲਾਗੂ ਕਰਨ ਦਾ ਵੀ ਵਾਅਦਾ ਕੀਤਾ ਸੀ, ਜਿਸ ਲਈ ਕਰੀਬ 10 ਹਜ਼ਾਰ ਕਰੋੜ ਰੁਪਏ ਦੀ ਲੋੜ ਹੈ | ਪਿਛਲੇ ਬਜਟ ਵਿਚ ਇਸ ਸਕੀਮ ਲਈ ਸਿਰਫ਼ 773 ਕਰੋੜ ਰੁਪਏ ਰੱਖੇ ਗਏ ਸਨ ਅਤੇ ਉਹ ਵੀ ਜ਼ਿਆਦਾਤਰ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਹੋ ਗਏ | ਉਨ੍ਹਾਂ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਕੀਮ ਤਹਿਤ ਬੀਮਾ ਲੈਣ ਵਾਲਿਆਂ ਦੀ ਸੂਚੀ ਜਾਰੀ ਕੀਤੀ ਜਾਵੇ ਤਾਂ ਜੋ ਹਕੀਕਤ ਸਾਹਮਣੇ ਆ ਸਕੇ | ਸ਼ਰਮਾ ਨੇ ਇਹ ਵੀ ਮੰਗ ਕੀਤੀ ਕਿ ਬਿਜਲੀ ਨਿਗਮ ਲਈ 10 ਹਜ਼ਾਰ ਕਰੋੜ ਰੁਪਏ ਦੀ ਰਕਮ ਰੱਖੀ ਜਾਵੇ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਲਈ ਵੀ ਫ਼ੰਡ ਅਲਾਟ ਕੀਤੇ ਜਾਣ |